The Khalas Tv Blog Punjab ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
Punjab

ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

‘ ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਗਈ ਹੈ। ਪਾਰਟੀ ਵੱਲੋਂ ਇਹ ਸੂਚੀ ਉਦੋਂ ਜਾਰੀ ਕੀਤੀ ਗਈ ਜਦੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਸੁਪਰੀਮੋ ਪੰਜਾਬ ਦੇ ਦੌਰੇ ‘ਤੇ ਹਨ। ਆਪ ਵੱਲੋਂ ਇਸ ਤੋਂ ਪਹਿਲਾਂ ਦੋ ਵਾਰ ਸੂਚੀ ਜਾਰੀ ਕਰਕੇ ਤਿੰਨ ਦਰਜਨ ਦੇ ਕਰੀਬ ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਗਿਆ ਹੈ। ਇੱਥੇ ਇਹ ਦੱਸਣਾ ਵੀ ਦਿਲਚਸਪ ਹੋਵੇਗਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 100 ਦੇ ਕਰੀਬ ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਜਦਕਿ ਕਾਂਗਰਸ ਹਮੇਸ਼ਾ ਦੀ ਤਰ੍ਹਾਂ ਪੱਛੜ ਕੇ ਰਹਿ ਗਈ ਹੈ। ਭਾਰਤੀ ਜਨਤਾ ਪਾਰਟੀ ਅਤੇ ਪੰਜਾਬ ਲੋਕ ਕਾਂਗਰਸ ਹਾਲੇ ਚੋਣ ਗਠਜੋੜ ਦੀ ਤਿਆਰੀ ਵਿੱਚ ਹਨ। ਆਪ ਵੱਲੋਂ ਜਾਰੀ ਕੀਤੀ ਗਈ ਸੂਚੀ ਤੁਸੀਂ ਇੱਥੇ ਇੰਨ-ਬਿੰਨ ਵੇਖ ਸਕਦੇ ਹੋ :

Exit mobile version