Punjab

‘ਆਪ’ਨੇ ਕੀਤੀ ਸਰਕਾਰੀ ਖਜ਼ਾਨੇ ਦੀ ਬਰਬਾਦੀ : ਸੁਖਪਾਲ ਖਹਿਰਾ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ  ਦੇ ਅੱਜ ਰੋੜ ਸ਼ੋਅ ‘ਚ ਸਰਕਾਰੀ ਬੱਸਾਂ ਦੀ ਵਰਤੋਂ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਸਰਕਾਰੀ ਖਜ਼ਾਨੇ ਦੇ ਪੈਸੇ ਨੂੰ ਰੋੜ ਸ਼ੋਅ ਕਰਕੇ ਬਰਬਾਦ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਸਰਕਾਰ ਦਾ ਪੈਸਾ ਪਾਰਟੀਆਂ ਦੇ ਰੋੜ ਸ਼ੋਅ ਦੇ ਲਈ ਨਹੀਂ ਹੁੰਦਾ। ਖਹਿਰਾ ਨੇ ਕਿਹਾ ਕਿ ਰੋੜ ਸ਼ੋਅ ਲਈ ਵਰਤੇ ਗਏ ਪੈਸੇ ਦੀ  ਆਪ ਪਾਰਟੀ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਸ ਰੋੜ ਸ਼ੋਅ ਦੇ ਨਾਲ ਸਰਕਾਰ ਨੂੰ ਕਰੋੜਾ ਰੁਪਏ ਦਾ ਘਾਟਾ ਪਿਆ ਹੈ ਜਦਕਿ ਪੰਜਾਬ ਪਹਿਲਾਂ ਹੀ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਈ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪੰਜਾਬ ਦੀ ਭਲਾਈ ਚਾਹੁੰਦੇ ਹਨ ਤਾਂ ਉਹ ਲੋਕਾਂ ਦਾ ਪੈਸਾ ਮੁੜ ਖਜ਼ਾਨੇ ਵਿੱਚ ਜਮ੍ਹਾਂ ਕਰਾਉਣ।