Punjab

ਕੇਂਦਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਖੜ੍ਹੀ ਹੈ ‘ਆਪ’- ਹਰਪਾਲ ਸਿੰਘ ਚੀਮਾ

ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਟਾਏ ਜਾਣ ’ਤੇ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ।

ਜਾਣਕਾਰੀ ਅਨੁਸਾਰ ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਟਾਏ ਜਾਣ ’ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨਾਂ ਲਈ ਸੜਕਾਂ ਖੋਲ੍ਹ ਦਿਤੀਆਂ ਗਈਆਂ ਹਨ। ਕਿਸਾਨਾਂ ਦਾ ਵਿਰੋਧ ਪੰਜਾਬ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਾ ਰਿਹਾ ਸੀ।

ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਵਿਰੁਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਾਈਵੇਅ ਨਾ ਰੋਕਣ ਦੀ ਬੇਨਤੀ ਕਰਦੀ ਹੈ, ਜੋ ਕਿ ਸੂਬੇ ਲਈ ਜੀਵਨ ਰੇਖਾ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੂੰ ਰੋਕਥਾਮ ਲਈ ਹਿਰਾਸਤ ਵਿਚ ਲਿਆ ਗਿਆ ਹੈ।