‘ਦ ਖ਼ਾਲਸ ਬਿਊਰੋ :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਦੌਰੇ ‘ਤੇ ਆ ਰਹੇ ਹਨ। ਕੇਜਰੀਵਾਲ ਕੱਲ੍ਹ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਮਿਲਣਗੇ ਅਤੇ ਉਨ੍ਹਾਂ ਨੂੰ ‘ਆਪ’ ਵਿੱਚ ਸ਼ਾਮਿਲ ਕਰਨਗੇ। ‘ਆਪ’ ਆਗੂ ਰਾਘਵ ਚੱਢਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਲਈ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਸੇਵਾ ਸਿੰਘ ਸੇਖਵਾਂ ਪਹਿਲਾਂ ਬ੍ਰਹਮਪੁਰਾ ਧੜੇ ਨੂੰ ਛੱਡ ਕੇ ਢੀਂਡਸਾ ਗਰੁੱਪ ਦੇ ਨਾਲ ਚਲੇ ਗਏ ਸਨ। ਦੋਹਾਂ ਧੜਿਆਂ ਦੇ ਇਕੱਠੇ ਹੋਣ ਤੋਂ ਬਾਅਦ ਸੇਵਾ ਸਿੰਘ ਸੇਖਵਾਂ ਸਰਗਰਮ ਨਜ਼ਰ ਨਹੀਂ ਆਏ।