Punjab

ਕੁੰਵਰ ਵਿਜੇ ਪ੍ਰਤਾਪ ਸਿੰਘ ਖ਼ਿਲਾਫ਼ ‘ਆਪ’ ਦਾ ਵੱਡਾ ਐਕਸ਼ਨ, 5 ਸਾਲ ਲਈ ਪਾਰਟੀ ‘ਚੋਂ ਕੱਢਿਆ ਬਾਹਰ

ਆਮ ਆਦਮੀ ਪਾਰਟੀ (ਆਪ) ਨੇ ਅੰਮ੍ਰਿਤਸਰ ਉੱਤਰੀ ਤੋਂ ਆਪਣੇ ਵਿਧਾਇਕ ਤੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿਚੋਂ ਪੰਜ ਸਾਲ ਲਈ ਕੱਢ ਦਿੱਤਾ ਹੈ।  ਜਾਣਕਾਰੀ ਮੁਤਾਬਕ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਇਹ ਫ਼ੈਸਲਾ ਲਿਆ ਗਿਆ ਹੈ।

ਇਸ ਤੋਂ ਬਾਅਦ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਹੈ ਕਿ ਵਿਜੇ ਪ੍ਰਤਾਪ ਸਿੰਘ ਵਿਰੁੱਧ ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਬਿਆਨ ਦਿੱਤਾ ਸੀ।

ਦੱਸ ਦੇਈਏ ਕਿ 2022 ਵਿੱਚ ‘ਆਪ’ ਦੀ ਟਿਕਟ ‘ਤੇ ਜਿੱਤਣ ਵਾਲੇ ਕੁੰਵਰ ਵਿਜੇ ਪ੍ਰਤਾਪ ਸਿੰਘ ਲੰਬੇ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ। ਭਾਵੇਂ ਉਹ ਬਰਗਾੜੀ ਗੋਲੀਬਾਰੀ ਘਟਨਾ ਹੋਵੇ ਜਾਂ ‘ਆਪ’ ਦੇ ਹੋਰ ਫੈਸਲੇ। ਇੰਨਾ ਹੀ ਨਹੀਂ, ਉਨ੍ਹਾਂ ਨੂੰ ਅੰਮ੍ਰਿਤਸਰ ਵਿੱਚ ਹੋਏ ‘ਆਪ’ ਦੇ ਪ੍ਰੋਗਰਾਮਾਂ ਵਿੱਚ ਵੀ ਨਹੀਂ ਦੇਖਿਆ ਗਿਆ।