‘ਦ ਖ਼ਾਲਸ ਬਿਊਰੋ :- ਆਮ ਆਦਮੀ ਪਾਰਟੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣ -2022 ਵਿੱਚ ਵੀ ਚੋਣ ਲੜਣ ਦਾ ਐਲਾਨ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਉੱਤਰ ਪ੍ਰਦੇਸ਼ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਲੜੇਗੀ। ਹੁਣ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਸਾਲ 2022 ਵਿੱਚ ਉੱਤਰ ਪ੍ਰਦੇਸ਼ ਵਿੱਚ ਯੋਗੀ ਆਦਿੱਤਿਆਨਾਥ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਵਿਰੁੱਧ ਸਿੱਧੇ ਤੌਰ ‘ਤੇ ਨਜ਼ਰ ਆਵੇਗੀ।
आम आदमी पार्टी UP में 2022 के विधान सभा चुनाव लड़ेगी | LIVE https://t.co/sterQYqssj
— Arvind Kejriwal (@ArvindKejriwal) December 15, 2020
ਕੇਜਰੀਵਾਲ ਨੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਦਿੱਲੀ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਗੱਲ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉੱਤਰ ਪ੍ਰਦੇਸ਼ ਨੂੰ ਭ੍ਰਿਸ਼ਟ ਨੇਤਾਵਾਂ ਵੱਲੋਂ ਗੰਦੀ ਰਾਜਨੀਤੀ ਅਤੇ ਵਿਕਾਸ ਤੋਂ ਦੂਰ ਰੱਖਿਆ ਗਿਆ ਹੈ। ਇਸ ਲਈ ਦਿੱਲੀ ਵਿੱਚ ਲੋਕ ਜੋ ਸਹੂਲਤਾਂ ਪ੍ਰਾਪਤ ਕਰ ਰਹੇ ਹਨ, ਉਹ ਅਜੇ ਉੱਤਰ ਪ੍ਰਦੇਸ਼ ਵਿੱਚ ਉਪਲਬਧ ਨਹੀਂ ਹਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਰ ਪਾਰਟੀ ਨੇ ਉੱਤਰ ਪ੍ਰਦੇਸ਼ ਵਿੱਚ ਸਰਕਾਰ ਬਣਾਈ ਹੈ ਪਰ ਉੱਤਰ ਪ੍ਰਦੇਸ਼ ਵਿੱਚ ਰਾਜਨੀਤਿਕ ਪਾਰਟੀਆਂ ਨੇ ਯੂ.ਪੀ. ਦੇ ਲੋਕਾਂ ਲਈ ਆਪਣਾ ਘਰ ਭਰਨ ਤੋਂ ਸਿਵਾਏ ਕੁੱਝ ਨਹੀਂ ਕੀਤਾ।