Punjab

 ‘ਆਪ’ ਨੇ ਕੋਠੀਆਂ ਤੇ ਕਾਰਾਂ ਲੈ ਕੇ ਟਿਕਟਾਂ ਦਿੱਤੀਆਂ : ਰਾਜੇਵਾਲ

‘ਦ ਖ਼ਾਲਸ ਬਿਊਰੋ : ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਬਲਵੀਰ ਸਿੰਘ ਰਾਜੇਵਾਲ ਨੇ ਅੱਜ ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਨਾਲ ਗੱਠਜੋੜ ਨਾ ਹੋਣ ਦੇ ਕਾਰਨ ਸਪੱਸ਼ਟ ਕੀਤੇ। ਉਨ੍ਹਾਂ ‘ਆਪ’ ਉਮੀਦਵਾਰਾਂ ਦੀਆਂ ਟਿਕਟਾਂ ਵੇਚਣ ਦੇ ਦੋ ਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਇਸ ਸਬੰਧੀ ਸਾਰੇ ਸਬੂਤ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤੇ ਸਨ।

ਰਾਜੇਵਾਲ ਨੇ ਕਿਹਾ ਕਿ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਜਦੋਂ ਉਨ੍ਹਾਂ ਦੀ ਗੱਠਜੋੜ ਸਬੰਧੀ ਮੀਟਿੰਗ ਹੋਈ ਤਾਂ ਉਨ੍ਹਾਂ ਕਿਹਾ ਕਿ ਜੇ ਉਹ ਉਨ੍ਹਾਂ ਨੂੰ ਪੰਜਾਬ ਤੋਂ ‘ਆਪ’ ਦਾ ਮੁੱਖ ਮੰਤਰੀ ਚਿਹਰਾ ਬਣਾਉਣਾ ਚਾਹੁੰਦੇ ਹਨ ਤਾਂ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਨੇ ਸਰਮਾਏਦਾਰਾਂ ਤੋਂ ਕੋਠੀਆਂ ਤੇ ਕਾਰਾਂ ਲੈ ਕੇ ਟਿਕਟਾਂ ਦਿੱਤੀਆਂ ਹਨ ਜਿਸ ਸਬੰਧੀ ਉਨ੍ਹਾਂ ਸਬੂਤ ਵੀ ਕੇਜਰੀਵਾਲ ਨੂੰ ਸੌਂਪੇ ਹਨ। ਰਾਜੇਵਾਲ ਨੇ ਕਿਹਾ ਕਿ ਜਿਹੜੇ ਸਰਮਾਏਦਾਰ ਸਿਆਸੀ ਆਗੂ ਕਰੋੜਾਂ ਰੁਪਏ ਦੀਆਂ ਟਿਕਟਾਂ ਖਰੀਦ ਕੇ ਵਿਧਾਇਕ ਬਣਦੇ ਹਨ। ਉਨ੍ਹਾਂ ਨੇ ਉਹ ਵੱਡਾ ਭ੍ਰਿਸ਼ਟਾਚਾਰ ਕਰਨਗੇ ਤਾਂ ਕਿ ਸਿਆਸਤ ਨੂੰ ਵਪਾਰ ਬਣਾਇਆ ਜਾ ਸਕੇ ਪਰ ਇਹ ਉਨ੍ਹਾਂ ਨੂੰ ਬਿਲਕੁਲ ਬਰਦਾਸ਼ਤ ਨਹੀਂ।

ਰਾਜੇਵਾਲ ਨੇ ਇਹ ਸਪੱਸ਼ਟ ਕੀਤਾ ਕਿ ਸੰਯੁਕਤ ਸਮਾਜ ਮੋਰਚੇ ਦਾ ਗਠਨ ਪੰਜਾਬ ਦੀ ਸਿਆਸਤ ਵਿੱਚ ਫੈਲੀ ਗੰਦਗੀ ਨੂੰ ਸਾਫ਼ ਕਰਨ ਲਈ ਹੋਇਆ ਹੈ। ਸ੍ਰੀ ਰਾਜੇਵਾਲ ਨੇ ਕਿਹਾ ਕਿ ਉਹ ਨਾ ਤਾਂ ਵਿਧਾਨ ਸਭਾ ਚੋਣ ਲੜਨ ਦੇ ਇਛੁੱਕ ਸਨ ਅਤੇ ਨਾ ਹੀ ਮੁੱਖ ਮੰਤਰੀ ਬਣਨਾ ਚਾਹੁੰਦੇ ਸਨ ਪਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਤੇ ਲੋਕਾਂ ਦੇ ਕਹਿਣ ’ਤੇ ਹੀ ਉਹ ਚੋਣ ਲੜ ਰਹੇ ਹਨ।