‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੂੰ ਗਲੇ ਲਗਾਉਣ ਦਾ ਮਨ ਬਣਾ ਚੁੱਕੇ ਹਨ। ਐਗਜ਼ਿਟ ਪੋਲ ਦਿਖਾ ਰਹੇ ਹਨ ਕਿ ਇਹ ਸੁਨਾਮੀ ਹੈ, ਆਮ ਆਦਮੀ ਪਾਰਟੀ ਦੀ ਲਹਿਰ ਨਹੀਂ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਭਾਜਪਾ ਲਈ ਚੁਣੌਤੀ ਹਨ ਅਤੇ ਆਮ ਆਦਮੀ ਪਾਰਟੀ ਕਾਂਗਰਸ ਦੀ ਥਾਂ ਲਵੇਗੀ। ਉਨਾਂ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਰਾਸ਼ਟਰੀ ਪਾਰਟੀ ਬਣ ਕੇ ਉਭਰੀ ਹੈ। ਅਰਵਿੰਦ ਕੇਜਰੀਵਾਲ 2024 ‘ਚ ਭਾਜਪਾ ਦੇ ਖਿਲਾਫ ਚੁਣੌਤੀ ਦੇ ਰੂਪ ‘ਚ ਉਭਰਨਗੇ।