Punjab

ਸਾਡੀ ਸਰਕਾਰ ਦਾ ਕੰਮ ਰੁਜਗਾਰ ਦੇਣਾ , ਨਾ ਕਿ ਖੋਹਣਾ : ਭਗਵੰਤ ਮਾਨ

ਦ ਖ਼ਾਲਸ ਬਿਊਰੋ : ਜੁਗਾੜੂ ਵਾਹਨਾਂ ਦੇ ਹੁਕਮਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਖ਼ਤ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਜੁਗਾੜੂ ਵਾਹਨਾ ‘ਤੇ ਲਾਈ ਗਈ ਪਾਬੰਦੀ ਨੂੰ ਲੈ ਕੇ ਇਹ ਸਪਸ਼ਟ ਕੀਤਾ ਹੈ ਕਿ ਇਹ ਜੁਗਾੜ ਰੇਹੜੀਆਂ ਬੰਦ ਨਹੀਂ ਕੀਤਾ ਜਾਵੇਗਾ। ਇਹ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ”ਪੰਜਾਬ ਵਿੱਚ ਹਜ਼ਾਰਾਂ ਲੋਕ ਦਿਨ-ਰਾਤ ਮਿਹਨਤ ਕਰਕੇ ਮੋਟਰਸਾਇਕਲ ਰੇਹੜੀ ਤੋਂ ਆਪਣੀ ਦੋ ਵਕ਼ਤ ਦੀ ਰੋਟੀ ਕਮਾਉਂਦੇ ਨੇ। ਮੈਂ ਵਿਭਾਗ ਦੀ ਮੀਟਿੰਗ ਤਲਬ ਕਰਕੇ ਹੁਕਮ ਦੇ ਦਿੱਤੇ ਹਨ ਕਿ ਕੋਈ ਵੀ ਮੋਟਰ ਰੇਹੜੀ ਬੰਦ ਨਹੀਂ ਹੋਣੀ ਚਾਹੀਦੀ। ਮੁੱਖ ਮੰਤਰੀ ਮਾਨ ਨੇ ਇਹ ਵੀ ਕਿਹਾ ਹੈ ਕਿ ‘ਸਾਡੀ ਸਰਕਾਰ ਦਾ ਮਕਸਦ ਸਾਰਿਆਂ ਨੂੰ ਰੁਜ਼ਗਾਰ ਦੇਣਾ ਹੈ, ਕਿਸੇ ਦਾ ਰੁਜ਼ਗਾਰ ਖੋਹਣਾ ਨਹੀਂ” ।

ਦੱਸ ਦਈਏ ਕਿ ਅੱਜ ਜੁਗਾੜੂ ਵਾਹਨਾ ਨੂੰ ਲੈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਜੁਗਾੜੂ ਵਾਹਨਾਂ ਉਤੇ ਪਾਬੰਦੀ ਲਾਉਣ ਦਾ ਹੁਕਮ ਵਾਪਸ ਲੈ ਲਿਆ ਹੈ।  ਪੰਜਾਬ ਪੁਲਿਸ ਨੇ ਜੁਗਾੜ ਰਹਿਤ ‘ਤੇ ਪਾਬੰ ਦੀ ਹਟਾ ਦਿੱਤੀ ਹੈ। ਏਡੀਜੀਪੀ ਟਰੈਫਿਕ ਨੇ ਇੱਕ ਬਿਆਨ ਵਿੱਚ ਸਾਰੇ ਐਸਐਸਪੀਜ਼ ਅਤੇ ਸਬੰਧਤ ਮੁਖੀਆਂ ਨੂੰ ਨਵੇਂ ਫੈਸਲੇ ਦੀ ਜਾਣਕਾਰੀ ਦਿੱਤੀ ਹੈ।  

ਬਿਤੇ ਦਿਨੀਂ ਪੰਜਾਬ ਪੁਲਿਸ ਨੇ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਸਨ ।    ਜਿਨ੍ਹਾਂ ਵਿੱਚ ਸਾਰਿਆਂ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਇਨ੍ਹਾਂ ਜੁਗਾੜੂ ਵਾਹਨਾਂ ਦੇ ਖ਼ਿਲਾ ਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਸਨ। ਸਰਕਾਰ ਦੇ ਹੁਕਮਾਂ ’ਚ ਕਿਹਾ ਗਿਆ ਸੀ ਕਿ ਮੋਟਰਸਾਈਕਲਾਂ ਦੀਆਂ ਜਗਾੜੂ ਰੇਹੜੀਆਂ ਬਣਾ ਕੇ ਲੋਕਾਂ ਵੱਲੋਂ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਸਵਾਰੀਆਂ ਦੀ ਢੋਆ-ਢੁਆਈ ਕੀਤੀ ਜਾਂਦੀ ਹੈ। ਇਨ੍ਹਾਂ ਰੇਹੜੀਆਂ ਨੂੰ ਕੌਮੀ ਮਾਰਗਾਂ ’ਤੇ ਲੋਕਾਂ ਦੀ ਜਾ ਨ ਲਈ ਖ਼ ਤਰਾ ਵੀ ਦੱਸਿਆ ਗਿਆ ਹੈ।