India

ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਦਾ ਸਮੂਹਿਕ ਵਰਤ, ਜੰਤਰ-ਮੰਤਰ ‘ਤੇ ਇਕੱਠੇ ਹੋਏ ‘ਆਪ’ ਆਗੂ

AAP's collective fast against Kejriwal's arrest, AAP leaders gathered at Jantar Mantar

ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਆਪ’ ਵੱਲੋਂ ਐਤਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਸਮੂਹਿਕ ਵਰਤ ਰੱਖ ਕੇ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸੰਸਦ ਮੈਂਬਰ ਅਤੇ ਦਿੱਲੀ ਸਰਕਾਰ ਦੇ ਮੰਤਰੀ ਵੀ ਸ਼ਾਮਲ ਹਨ। ‘ਆਪ’ ਦੇ ਸ਼ਾਸਨ ਵਾਲੇ ਪੰਜਾਬ ‘ਚ ਵੀ ਸਮੂਹਿਕ ਵਰਤ ਰੱਖਿਆ ਜਾ ਰਿਹਾ ਹੈ। ਪਾਰਟੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਵਿਦੇਸ਼ਾਂ ‘ਚ ਵੀ ਲੋਕ ਮਰਨ ਵਰਤ ‘ਤੇ ਬੈਠੇ ਹਨ। ਅਮਰੀਕਾ ਵਿਚ 6 ਥਾਵਾਂ ‘ਤੇ, ਕੈਨੇਡਾ, ਆਸਟ੍ਰੇਲੀਆ, ਨਾਰਵੇ, ਯੂ.ਕੇ., ਜਰਮਨੀ ਅਤੇ ਆਇਰਲੈਂਡ ਵਿਚ 2 ਥਾਵਾਂ ‘ਤੇ ਵਰਤ ਦਾ ਪ੍ਰੋਗਰਾਮ ਹੈ।

ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਕੇਜਰੀਵਾਲ ‘ਤੇ ਗੰਭੀਰ ਦੋਸ਼ ਲੱਗੇ ਹਨ। ਮਾਰਚ ‘ਚ ਉਸ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ ਜਾਂਚ ਏਜੰਸੀ ਈਡੀ ਨੇ ਉਸ ਤੋਂ ਕਾਫੀ ਦੇਰ ਤੱਕ ਪੁੱਛਗਿੱਛ ਕੀਤੀ ਸੀ। ਇਸ ਤੋਂ ਪਹਿਲਾਂ ਸੀਐਮ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਕਿਸੇ ਵੀ ਤਰ੍ਹਾਂ ਦੀ ਦੰਡਕਾਰੀ ਕਾਰਵਾਈ ਕਰਨ ਤੋਂ ਰੋਕਣ ਲਈ ਸੁਪਰੀਮ ਕੋਰਟ ਅਤੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।

ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਹੀ ਕੇਜਰੀਵਾਲ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ ਸੀ, ਜਦੋਂ ਕਿ ਉਨ੍ਹਾਂ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਸੀ। ਉਸ ਨੇ ਆਪਣੀ ਗ੍ਰਿਫਤਾਰੀ ਰੱਦ ਕਰਵਾਉਣ ਲਈ ਹੇਠਲੀ ਅਦਾਲਤ ਤੱਕ ਪਹੁੰਚ ਕੀਤੀ ਸੀ ਪਰ ਉਥੋਂ ਵੀ ਉਸ ਨੂੰ ਰਾਹਤ ਨਹੀਂ ਮਿਲ ਸਕੀ।