Punjab

‘ਆਪ’ ਦੀ SC ਕਮਿਸ਼ਨ ਨੂੰ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਨੇ SC ਕਮਿਸ਼ਨ ਨੂੰ ਸਕਾਲਰਸ਼ਿਪ ਮਾਮਲੇ ਵਿੱਚ ਇੱਕ ਚਿੱਠੀ ਲਿਖ ਕੇ ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਨੂੰ ਤਲਬ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਸਕਾਲਰਸ਼ਿਪ ਘੁਟਾਲਾ ਕਰਨ ਦੇ ਦੋਸ਼ ਲਾਏ ਹਨ ਅਤੇ ਕਿਹਾ ਕਿ ਸਕਾਲਰਸ਼ਿਪ ਦੇ ਪੈਸਿਆਂ ਦੀ ਦੁਰਵਰਤੋਂ ਕੀਤੀ ਗਈ ਹੈ। ਨਿੱਜੀ ਕਾਲਜਾਂ ਨੇ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕ ਲਏ ਹਨ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਪੰਜਾਬ ਭਰ ਵਿੱਚ ਪ੍ਰਦਰਸ਼ਨ ਵੀ ਕੀਤਾ ਅਤੇ ਪੰਜਾਬ ਸਰਕਾਰ ਦੇ ਪੁਤਲੇ ਵੀ ਫੂਕੇ।