Punjab

‘ਆਪ’ ਦਾ ਮੁਹਾਲੀ ‘ਚ ਜ਼ਬਰਦਸਤ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਬਿਜਲੀ ਕੱਟ ਦੇ ਖਿਲਾਫ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਸਮੇਤ ਪਾਰਟੀ ਦੇ ਸਾਰੇ ਲੀਡਰ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ।

‘ਆਪ’ ਵੱਲੋਂ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ।

ਉੱਧਰ ਪੁਲਿਸ ਵੱਲੋਂ ਵੀ ਮਾਰਚ ਨੂੰ ਰੋਕਣ ਦੀ ਪੂਰੀ ਤਿਆਰੀ ਕੀਤੀ ਗਈ ਸੀ। ਪੁਲਿਸ ਵੱਲੋਂ ਬੈਰੀਕੇਡ ਲਾਏ ਗਏ, ਵਾਟਰ ਕੈਨਨ ਵੀ ਲਿਆਂਦੇ ਗਏ।

ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ਵੱਲੋਂ ਲਗਾਇਆ ਗਿਆ ਬੈਰੀਕੇਡ ਤੋੜਿਆ ਗਿਆ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ‘ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਦੀਆਂ ਦਸਤਾਰਾਂ ਵੀ ਉੱਤਰ ਗਈਆਂ।

ਭਗਵੰਤ ਮਾਨ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਹਰਪਾਲ ਚੀਮਾ ਸਮੇਤ ਕਈ ਵਿਧਾਇਕਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਸੀ।

ਪੁਲਿਸ ਭਗਵੰਤ ਮਾਨ ਨੂੰ ਮਾਜਰੀ ਥਾਣੇ ਲੈ ਕੇ ਗਈ ਸੀ ਅਤੇ ਹਰਪਾਲ ਚੀਮਾ ਨੂੰ ਕੁਰਾਲੀ ਥਾਣੇ ਲਿਆਂਦਾ ਗਿਆ ਸੀ। ਪੁਲਿਸ ਬੱਸਾਂ ਵਿੱਚ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਲੈ ਕੇ ਗਈ ਸੀ। ਪੁਲਿਸ ਨੇ ਮੀਤ ਹੇਅਰ ਨੂੰ ਵੀ ਹਿਰਾਸਤ ਵਿੱਚ ਲਿਆ ਸੀ। ਪਰ ਉਨ੍ਹਾਂ ਨੂੰ ਖਰੜ ਦੇ PWD ਗੈਸਟ ਹਾਊਸ ਕੋਲ ਰਿਹਾਅ ਕੀਤਾ ਗਿਆ।