ਬਿਊਰੋ ਰਿਪੋਰਟ – ਅਬੋਹਰ ਵਿੱਚ ਦਰਦਨਾਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ । ਤੇਲ ਟੈਂਕਰ ਨੇ ਗਲਤ ਪਾਸੇ ਤੋਂ ਆ ਰਹੀ ਮੋਟਰਸਾਈਕਲ ਨੂੰ ਟੱਕਰ ਮਾਰੀ, ਜਿਸ ਵਿੱਚ ਬਾਈਕ ਸਵਾਰ ਨੌਜਵਾਨ ਬੁਰੀ ਤਰ੍ਹਾਂ ਨਾਲ ਜਖਮੀ ਹੋ ਗਿਆ। ਹਾਦਸਾ ਇੰਨਾਂ ਭਿਆਨਕ ਸੀ ਕਿ ਮਨਪਿੰਦਰਾ ਨੂੰ ਨਹੀਂ ਬਚਾਇਆ ਜਾ ਸਕਿਆ ।
ਮਨਪਿੰਦਰਾ ਕਿੱਕੜਖੇੜਾ ਪਿੰਡ ਦਾ ਰਹਿਣ ਵਾਲਾ ਸੀ,ਮ੍ਰਿਤਕ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਾਦਸੇ ਤੋਂ ਬਾਅਦ ਟੈਂਕਰ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ । ਹਾਦਸਾ ਹਨੂੰਮਾਨਗੜ੍ਹ ਰੋਡ ਓਵਰ ਬ੍ਰਿਜ ‘ਤੇ ਵਾਪਰਿਆ ।
ਪੁਲਿਸ ਮੁਤਾਬਿਕ ਮ੍ਰਿਤਕ ਦੀ ਪਛਾਣ ਉਸ ਦੀ ਜੇਬ ਵਿੱਚੋਂ ਮਿਲੇ ਪਛਾਣ ਪੱਤਰ ਨਾਲ ਹੋਈ । ਪੁਲਿਸ ਨੇ ਟੈਂਕਰ ਨੂੰ ਜ਼ਬਤ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ।