The Khalas Tv Blog Punjab ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਨਾਲ ਹੋਇਆ ਇਹ ਮਾੜਾ ਕਾਰਾ , ਪਿੰਡ ‘ਚ ਸੋਗ ਦੀ ਲਹਿਰ
Punjab

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਨਾਲ ਹੋਇਆ ਇਹ ਮਾੜਾ ਕਾਰਾ , ਪਿੰਡ ‘ਚ ਸੋਗ ਦੀ ਲਹਿਰ

ਅਬੋਹਰ :  ਪੰਜਾਬ ਵਿਚ ਨੌਜਵਾਨ ਦੀਨੋ-ਦਿਨ ਨਸ਼ਿਆਂ ‘ਚ ਰੁਲਦੇ ਜਾ ਰਹੇ ਹਨ। ਸੂਬੇ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌ ਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ। ਨ ਸ਼ੇ ਕਾਰਨ ਲੋਕਾਂ ਦੇ ਘਰ ਉਜੜ ਰਹੇ ਹਨ, ਤਾਜ਼ਾ ਮਾਮਲਾ ਅਬੋਹਰ ਸ਼ਹਿਰ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ।

ਪੁਲਿਸ ਥਾਣਾ ਸਿਟੀ ਦੋ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਪੁਸ਼ਟੀ ਨਗਰ ਥਾਣਾ-2 ਦੇ ਇੰਚਾਰਜ ਹਰਪ੍ਰੀਤ ਸਿੰਘ ਨੇ ਕੀਤੀ।

ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ 28 ਸਾਲਾ ਸਾਜਨ ਕੁਮਾਰ ਵਾਸੀ ਨਵੀਂ ਅਬਾਦੀ ਗਲੀ ਨੰਬਰ 2, ਬੜੀ ਪੌੜੀ ਵਜੋਂ ਹੋਈ ਹੈ। ਉਸ ਦੇ ਪਿਤਾ ਵਿਜੇ ਸੇਠੀ ਨੇ ਦੱਸਿਆ ਕਿ ਉਸ ਦੇ ਲੜਕੇ ਨੇ ਆਰੀਆ ਨਗਰ ਵਾਸੀ ਮਾਮੇ-ਭਾਣਜੇ ਤੋਂ ਪੈਸੇ ਲੈਣੇ ਸਨ। ਬੀਤੀ ਰਾਤ ਉਹ ਉਸ ਤੋਂ ਪੈਸੇ ਲੈਣ ਗਿਆ ਸੀ। ਜਦੋਂ ਉਹ ਕਾਫੀ ਦੇਰ ਤੱਕ ਘਰ ਨਹੀਂ ਪਰਤਿਆ ਤਾਂ ਉਹ ਉਸ ਨੂੰ ਲੱਭਣ ਗਏ। ਸਾਜਨ ਰਸਤੇ ਵਿੱਚ ਬੇਹੋਸ਼ ਪਿਆ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਕਰੀਬ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੀ ਮਹਿਜ਼ ਦੋ ਮਹੀਨਿਆਂ ਦੀ ਬੱਚੀ ਹੈ।

ਚੌਕੀ ਇੰਚਾਰਜ ਨੇ ਦੱਸਿਆ ਕਿ ਵਿਜੇ ਅਨੁਸਾਰ ਸਾਜਨ ਦੀ ਮੌਤ ਹੋ ਗਈ ਸੀ। ਚਾਚਾ-ਭਤੀਜਾ ਆਰੀਆ ਨਗਰ ‘ਚ ਚਿੱਟਾ ਵੇਚਣ ਦਾ ਕਾਰੋਬਾਰ ਕਰਦੇ ਹਨ। ਸਾਜਨ ਦੀ ਮੌਤ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਸਾਜਨ ਦਾ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ 2 ਮਹੀਨੇ ਦੀ ਬੱਚੀ ਦਾ ਪਿਤਾ ਸੀ । ਉਸ ਦੀ ਪਤਨੀ ਆਪਣੇ ਨਾਨਕੇ ਘਰ ਗਈ ਹੋਈ ਸੀ। ਉਹ ਉਸ ਨੂੰ ਉਸ ਦੇ ਨਾਨਕੇ ਘਰ ਤੋਂ ਲੈਣ ਜਾ ਰਿਹਾ ਸੀ। ਮ੍ਰਿਤਕ ਸਾਜਨ ਦੀ ਮਾਂ ਨੇ ਰੋਂਦੇ ਹੋਏ ਕਿਹਾ ਕਿ ਉਹ ਰਾਤ ਨੂੰ ਉਸ ਲਈ ਖਾਣਾ ਪਰੋਸ ਰਹੀ ਸੀ ਤਾਂ ਉਹ ਇਹ ਕਹਿ ਕੇ ਚਲੇ ਗਏ ਕਿ ਮਾਂ, ਮੈਂ ਕੁਝ ਮਿੰਟਾਂ ਵਿਚ ਖਾਣਾ ਖਾ ਕੇ ਆਵਾਂਗਾ, ਪਰ ਉਸ ਨੂੰ ਕਿਵੇਂ ਪਤਾ ਸੀ ਕਿ ਸਾਜਨ ਵਾਪਸ ਨਹੀਂ ਆਏਗਾ।

Exit mobile version