The Khalas Tv Blog Punjab ਅਬੋਹਰ ‘ਚ ਕਾਲਜ ਦੇ ਬਾਹਰ ਫਾਇਰਿੰਗ, ਪ੍ਰਧਾਨਗੀ ਨੂੰ ਲੈ ਕੇ ਹੋਈ ਗੁੰਡਾਗਰਦੀ
Punjab

ਅਬੋਹਰ ‘ਚ ਕਾਲਜ ਦੇ ਬਾਹਰ ਫਾਇਰਿੰਗ, ਪ੍ਰਧਾਨਗੀ ਨੂੰ ਲੈ ਕੇ ਹੋਈ ਗੁੰਡਾਗਰਦੀ

ਅਬੋਹਰ ਮਲੋਟ ਰੋਡ ਸਥਿਤ ਖਾਲਸਾ ਕਾਲਜ ਦੇ ਬਾਹਰ ਕੁੱਝ ਨੌਜਵਾਨਾਂ ਨੇ ਹੰਗਾਮਾ ਕਰਨ ਤੋਂ ਬਾਅਦ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਜ਼ਿਲ੍ਹਾ ਦੇ ਐਸਐਸਪੀ ਡਾ: ਪ੍ਰਗਿਆ ਜੈਨ ਮੌਕੇ ‘ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਕਾਲਜ ਦੇ ਪ੍ਰਧਾਨ ਦੇ ਅਹੁਦੇ ਲਈ ਗੁੰਡਾਗਰਦੀ ਕਰ ਰਹੇ ਸਨ, ਜਿਨ੍ਹਾਂ ‘ਚੋਂ ਕੁੱਝ ਨੂੰ ਪੁਲਿਸ ਨੇ ਫੜ ਲਿਆ ਹੈ।

ਮੌਕੇ ’ਤੇ ਪੁੱਜੇ ਐਸਐਸਪੀ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਹੈਲਪਲਾਈਨ ਨੰਬਰ 100 ਤੋਂ ਸੂਚਨਾ ਮਿਲੀ ਸੀ ਕਿ ਅਬੋਹਰ ਮਲੋਟ ਰੋਡ ’ਤੇ ਸਥਿਤ ਇੱਕ ਪ੍ਰਾਈਵੇਟ ਕਾਲਜ ਦੇ ਬਾਹਰ ਕੁੱਝ ਨੌਜਵਾਨ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਕੁਝ ਰਾਊਂਡ ਫਾਇਰ ਵੀ ਕੀਤੇ ਗਏ। ਜਿਸ ‘ਤੇ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਲੁਟੇਰਿਆਂ ਦੇ ਨਾਲ-ਨਾਲ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਵੀ ਹਿਰਾਸਤ ‘ਚ ਲੈ ਲਿਆ ਗਿਆ।

ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ- ਪੁਲਿਸ

ਐਸਐਸਪੀ ਨੇ ਕਿਹਾ ਕਿ ਪੁਲਿਸ ਵੱਲੋਂ ਜ਼ਮੀਨੀ ਪੱਧਰ ’ਤੇ ਲਗਾਤਾਰ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਗੁੰਡਾ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਗੋਲੀਬਾਰੀ ਦੀ ਘਟਨਾ ਵਿੱਚ ਜੋ ਵੀ ਸ਼ਾਮਲ ਹੈ, ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਪ੍ਰਧਾਨਗੀ ਦੇ ਮੁੱਦੇ ਨੂੰ ਲੈ ਕੇ ਇਕੱਠੇ ਹੋਏ ਸਨ ਨੌਜਵਾਨ

ਦੱਸਿਆ ਜਾ ਰਿਹਾ ਹੈ ਕਿ ਇਹ ਹੁੱਲੜਬਾਜ਼ ਨੌਜਵਾਨ ਕਾਲਜ ਦੀ ਪ੍ਰਧਾਨਗੀ ਲਈ ਇਕੱਠੇ ਹੋਏ ਸਨ ਅਤੇ ਇਸ ਦੌਰਾਨ ਕੁਝ ਨੌਜਵਾਨਾਂ ਨੂੰ ਬਾਹਰੋਂ ਵੀ ਬੁਲਾਇਆ ਗਿਆ। ਜਿੰਨਾ ਵੱਲੋਂ ਗੁੰਡਾਗਰਦੀ ਕਰਨ ਦੀ ਕੋਸ਼ਿਸ਼ ਕੀਤੀ ਗਈ।

   ਇਹ ਵੀ ਪੜ੍ਹੋ -ਚੰਡੀਗੜ੍ਹ ‘ਚ ਕੈਨੇਡਾ ਦਾ ਹਾਈ ਕਮਿਸ਼ਨ ਦਾ ਦਫ਼ਤਰ ਬੰਦ

Exit mobile version