ਪੰਜਾਬ ‘ਚ ਧੂੰਏਂ ਕਾਰਨ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਕਰੀਬ 13 ਕਿੱਲੋਮੀਟਰ ਦੇ ਖੇਤਰ ‘ਚ 100 ਤੋਂ ਵੱਧ ਵਾਹਨ ਆਪਸ ‘ਚ ਟਕਰਾ ਗਏ। ਇਹ ਹਾਦਸੇ ਵੱਖ-ਵੱਖ ਥਾਵਾਂ ‘ਤੇ ਵਾਪਰੇ ਹਨ। ਇਨ੍ਹਾਂ ‘ਚ ਇਕ ਨੌਜਵਾਨ ਦੀ ਮੌਤ ਹੋ ਗਈ। ਜਦਕਿ 6 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ। ਉਸ ਨੂੰ ਖੰਨਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਸਵੇਰੇ ਸੰਘਣੀ ਧੁੰਦ ਛਾਈ ਹੋਈ ਸੀ। ਵਿਜ਼ੀਬਿਲਟੀ ਬਹੁਤ ਘੱਟ ਸੀ। ਇਸ ਕਾਰਨ ਖੰਨਾ ਦੇ ਐੱਸ ਐੱਸ ਪੀ ਦਫ਼ਤਰ ਤੋਂ ਲੁਧਿਆਣਾ ਦੇ ਬੀਜਾ ਤੱਕ ਕਰੀਬ 13 ਕਿੱਲੋਮੀਟਰ ਦੇ ਘੇਰੇ ਵਿੱਚ ਕਈ ਥਾਵਾਂ ’ਤੇ ਵਾਹਨ ਆਪਸ ਵਿੱਚ ਟਕਰਾ ਗਏ। ਐੱਸ ਐੱਸ ਪੀ ਦਫ਼ਤਰ ਨੇੜੇ ਹੋਰ ਵਾਹਨ ਆਪਸ ਵਿੱਚ ਟਕਰਾ ਗਏ।
ਸਰਹਿੰਦ ਦੇ ਨੌਜਵਾਨ ਦੀ ਮੌਤ
ਇਸ ਤੋਂ ਬਾਅਦ ਗ੍ਰੀਨਲੈਂਡ ਹੋਟਲ ਨੇੜੇ ਹਾਦਸਾ ਵਾਪਰ ਗਿਆ। ਇੱਥੇ ਵੀ ਦਰਜਨ ਦੇ ਕਰੀਬ ਵਾਹਨ ਆਪਸ ਵਿੱਚ ਟਕਰਾ ਗਏ। ਇਸ ਮੌਕੇ ਸਰਹਿੰਦ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਇੱਥੋਂ ਥੋੜ੍ਹੀ ਦੂਰ ਗੁਲਜ਼ਾਰ ਕਾਲਜ ਲਿਬੜਾ ਨੇੜੇ ਕਈ ਵਾਹਨ ਆਪਸ ਵਿੱਚ ਟਕਰਾ ਗਏ।
ਸਮਾਜ ਸੇਵੀ ਸੰਸਥਾ ਨੇ ਜਾਨ ਬਚਾਈ
ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਦੇ ਮੈਂਬਰ ਹਾਦਸੇ ਵਾਲੀ ਥਾਂ ’ਤੇ ਪੁੱਜੇ। ਜ਼ਖ਼ਮੀਆਂ ਨੂੰ ਸੰਸਥਾ ਦੀ ਐਂਬੂਲੈਂਸ ਵਿੱਚ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਸੰਸਥਾ ਦੇ ਮੈਂਬਰ ਮੁਕੇਸ਼ ਸਿੰਘੀ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਡੇਰੇ ‘ਤੇ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਨੈਸ਼ਨਲ ਹਾਈਵੇ ‘ਤੇ ਹਾਦਸਾ ਹੋ ਗਿਆ ਹੈ।
ਉਹ ਆਪਣੀ ਸੰਸਥਾ ਦੀ ਐਂਬੂਲੈਂਸ ਨੂੰ ਮੌਕੇ ’ਤੇ ਲੈ ਗਿਆ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਇਸੇ ਦੌਰਾਨ ਫਿਰ ਫ਼ੋਨ ਆਇਆ ਕਿ ਧੁੰਦ ਵਿੱਚ ਹੋਰ ਵਾਹਨ ਆਪਸ ਵਿੱਚ ਟਕਰਾ ਗਏ ਹਨ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।