‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਂਧਰਾ ਪ੍ਰਦੇਸ਼ ਵਿੱਚ ਇੱਕ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ, ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ ਅਤੇ 40 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ। ਆਂਧਰਾ ਪ੍ਰਦੇਸ਼ ਦੇ ਚਿਤੂਰ ਜ਼ਿਲ੍ਹੇ ਵਿੱਚ ਇਹ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਪੁਲੀਸ ਨੇ ਦੱਸਿਆ ਕਿ ਘਟਨਾ ਸ਼ਨਿਚਰਵਾਰ ਦੇਰ ਰਾਤ ਦੀ ਹੈ। ਪ੍ਰਾਈਵੇਟ ਬੱਸ, ਜਿਸ ਵਿੱਚ ਸਵਾਰੀਆਂ ਸਵਾਰ ਸਨ, ਭਾਕਰਪੇਟ ਨੇੜੇ ਘਾਟ ਰੋਡ ‘ਤੇ ਮੋੜ ਤੋਂ ਲੰਘਦੇ ਸਮੇਂ ਘਾਟੀ ਵਿੱਚ ਜਾ ਡਿੱਗੀ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਲੋਕ ਅਨੰਤਪੁਰਮ ਜ਼ਿਲ੍ਹੇ ਦੇ ਰਹਿਣ ਵਾਲੇ ਸਨ ਅਤੇ ਐਤਵਾਰ ਸਵੇਰੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ।