India

ਬੱਸ ਨੂੰ ਲੱਗੀ ਅੱਗ ਕਾਰਨ 11 ਲੋਕਾਂ ਦੀ ਮੌਤ, ਕਈ ਸਵਾਰੀਆਂ ਜ਼ਖਮੀ

accident in Nashik at least 11 died in bus fire

‘ਦ ਖ਼ਾਲਸ ਬਿਊਰੋ : ਮਹਾਰਾਸ਼ਟਰ ਦੇ ਨਾਸਿਕ ( bus accident in Nashik)ਵਿੱਚ ਇੱਕ ਬੱਸ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ ਗਿਆਰਾਂ ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਵਿੱਚ 21 ਸਵਾਰੀਆਂ ਜ਼ਖਮੀ ਹੋ ਗਈਆਂ ਹਨ। ਪੁਲਿਸ ਮੁਤਾਬਿਕ ਲਾਸ਼ਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਕੱਲ ਰਾਤੀ ਇੱਕ ਹਾਦਸੇ ਵਿੱਚ ਬੱਸ ਨੂੰ ਅੱਗ ਲੱਗਣ ਕਾਰਨ ਮੌਤਾਂ ਹੋਈਆਂ ਹਨ ਅਤੇ ਮ੍ਰਿਤਕਾਂ ਦੀ ਗਿਣਤੀ ਬਾਰੇ ਫਿਲਹਾਲ ਸਹੀ ਅੰਕੜਾ ਨਹੀਂ ਸਾਹਮਣੇ ਆਇਆ। ਇਸ ਘਟਨਾ ਬਾਰੇ ਹੋਰ ਜਾਣਕਾਰੀ ਮਿਲਣ ਦੀ ਉਡੀਕ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਹਾਦਸੇ ਵਿੱਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਨਾਸਿਕ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਕਰੀਬ 5.15 ਵਜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਹ ਭਿਆਨਕ ਸੜਕ ਹਾਦਸਾ ਨਾਸਿਕ-ਔਰੰਗਾਬਾਦ ਰੋਡ ‘ਤੇ ਵਾਪਰਿਆ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਕਈ ਲੋਕ ਅੱਗ ਦੀ ਲਪੇਟ ‘ਚ ਆ ਚੁੱਕੇ ਸਨ। ਸਾਰੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

https://twitter.com/thejamiatimes/status/1578573204662411264?s=20&t=V6eBdlaVaCKNFmFvBY30Hg

ਇੰਝ ਵਾਪਰਿਆ ਹਾਦਸਾ

ਯਵਤਮਾਲ ਤੋਂ ਮੁੰਬਈ ਜਾ ਰਹੀ ਇਹ ਲਗਜ਼ਰੀ ਬੱਸ ਇੱਕ ਟਰੱਕ ਨਾਲ ਟਕਰਾ ਗਈ। ਜਿਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਬੱਸ 50-60 ਫੁੱਟ ਅੱਗੇ ਜਾ ਡਿੱਗੀ। ਹਾਦਸੇ ਤੋਂ ਤੁਰੰਤ ਬਾਅਦ ਬੱਸ ਨੂੰ ਅੱਗ ਲੱਗ ਗਈ। ਜਿਸ ਤੋਂ ਬਾਅਦ ਕੁਝ ਯਾਤਰੀਆਂ ਨੇ ਆਪਣੀ ਜਾਨ ਬਚਾਉਣ ਲਈ ਬੱਸ ਤੋਂ ਛਾਲ ਮਾਰਨ ਦੀ ਕੋਸ਼ਿਸ਼ ਕੀਤੀ। ਜਿਸ ‘ਚ ਉਹ ਵੀ ਬੁਰੀ ਤਰ੍ਹਾਂ ਜ਼ਖਮੀ ਹੈ। ਜ਼ਖਮੀ ਯਾਤਰੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।