‘ਦ ਖ਼ਾਲਸ ਬਿਊਰੋ :- ਪੱਟੀ ਵਿੱਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਪਨਸਪ ਦੇ ਸਾਬਕਾ ਚੇਅਰਮੈਨ ਕੁਲਦੀਪ ਸਿੰਘ ਪਨਗੋਟਾਂ ਉੱਤੇ ਗੋਲੀਆਂ ਚਲਾ ਕੇ ਹਮਲਾ ਕੀਤਾ ਗਿਆ। ਹਮਲੇ ਦੌਰਾਨ ਤਿੰਨ ਗੱਲੀਆ ਲੱਗਣ ਨਾਲ ਪਨਗੋਟਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ, ਜਿਸ ਨੂੰ ਪੱਟੀ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਇਲਾਜ਼ ਅਧੀਲ ਕੁਲਦੀਪ ਸਿੰਘ ਪਨਗੋਟਾ ਨੇ ਦੱਸਿਆ ਕਿ ਉਹ ਆਪਣੇ ਪਿੰਡ ਤੋਂ ਪੱਟੀ ਵੱਲ ਜਾ ਰਹੇ ਸੀ ਤਾਂ ਪਿੰਡ ਪ੍ਰਿੱਗੜੀ ਨੇੜੇ ਇੱਕ ਗੱਡੀ ਵਿੱਚ ਸਵਾਰ ਤਿੰਨ ਵਿਅਕਤੀਆਂ ਨੇ ਉਸ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਦੀ ਖਬਰ ਮਿਲਦਿਆਂ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।