India

Weather Forecast : ਹਿਮਾਚਲ ਤੇ ਉੱਤਰਾਖੰਡ ‘ਚ ਮੌਸਮ ਵਿਭਾਗ ਦਾ ਰੈੱਡ ਅਲਰਟ

heavy rain , IMD, Himachal Pradesh to Uttarakhand

ਨਵੀਂ ਦਿੱਲੀ : ਭਾਰਤੀ ਮੌਸਮ ਵਿਭਾਗ(IMD) ਨੇ ਅੱਜ ਯਾਨੀ ਬੁੱਧਵਾਰ ਨੂੰ ਵੀ ਦੇਸ਼ ਦੇ 24 ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। IMD ਮੁਤਾਬਕ ਅੱਜ ਹਿਮਾਚਲ ਪ੍ਰਦੇਸ਼ ਤੋਂ ਲੈ ਕੇ ਉੱਤਰਾਖੰਡ ਤੱਕ ਭਾਰੀ ਮੀਂਹ ਪੈ ਸਕਦਾ ਹੈ। ਜਿਸ ਕਾਰਨ ਦੋਵਾਂ ਰਾਜਾਂ ਦੇ ਕੁਝ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਤੋਂ ਲੈ ਕੇ ਉੱਤਰਾਖੰਡ, ਪੰਜਾਬ ਅਤੇ ਦਿੱਲੀ ਤੱਕ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਨੇ ਤਬਾਹੀ ਮਚਾਈ ਹੋਈ ਹੈ।

IMD ਮੁਤਾਬਕ ਅੱਜ ਹਿਮਾਚਲ ਪ੍ਰਦੇਸ਼ ਤੋਂ ਲੈ ਕੇ ਉੱਤਰਾਖੰਡ ਤੱਕ ਭਾਰੀ ਮੀਂਹ ਪੈ ਸਕਦਾ ਹੈ। ਜਿਸ ਕਾਰਨ ਦੋਵਾਂ ਰਾਜਾਂ ਦੇ ਕੁਝ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਇਨ੍ਹਾਂ ਰਾਜਾਂ ਵਿੱਚ ਵੀ ਅਲਰਟ ਜਾਰੀ ਕੀਤਾ ਗਿਆ ਹੈ।

ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਕਾਰਨ ਹੋਈ ਤਬਾਹੀ ਤੋਂ ਬਾਅਦ ਬਚਾਅ ਕਾਰਜ ਤੇਜ਼ ਕਰ ਦਿੱਤੇ ਗਏ ਹਨ। ਰਾਹਤ ਅਤੇ ਬਚਾਅ ਕਾਰਜਾਂ ਲਈ ਸੈਨਾ ਅਤੇ ਐਨਡੀਆਰਐਫ ਦੀਆਂ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਹਿਮਾਚਲ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 80 ਲੋਕਾਂ ਦੀ ਮੌਤ ਹੋ ਗਈ

ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਪਹਾੜੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਹੜ੍ਹ ਨਾਲ ਸਬੰਧਤ ਘਟਨਾਵਾਂ ਕਾਰਨ 80 ਲੋਕਾਂ ਦੀ ਮੌਤ ਹੋ ਗਈ ਅਤੇ 92 ਹੋਰ ਜ਼ਖਮੀ ਹੋ ਗਏ। ਮੂਸਲਾਧਾਰ ਬਾਰਸ਼ ਨੇ ਰਾਜ ਨੂੰ ਬੁਰੀ ਤਰ੍ਹਾਂ ਨਾਲ ਤਬਾਹ ਕਰ ਦਿੱਤਾ ਹੈ, ਜਿਸ ਨਾਲ 79 ਘਰ ਤਬਾਹ ਹੋ ਗਏ ਹਨ ਅਤੇ 333 ਘਰਾਂ ਨੂੰ ਅੰਸ਼ਕ ਤੌਰ ‘ਤੇ ਨੁਕਸਾਨ ਹੋਇਆ ਹੈ।

ਹੜ੍ਹਾਂ ਕਾਰਨ ਸੂਬੇ ਨੂੰ ਕਰੀਬ 1,050 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸੂਬੇ ‘ਚ 41 ਥਾਵਾਂ ‘ਤੇ ਢਿੱਗਾਂ ਡਿੱਗੀਆਂ ਹਨ, ਜਦਕਿ ਇਕ ਥਾਂ ‘ਤੇ ਬੱਦਲ ਫਟ ਗਏ ਹਨ। ਨਦੀਆਂ ਅਤੇ ਲਗਾਤਾਰ ਮੀਂਹ ਕਾਰਨ ਆਏ ਹੜ੍ਹਾਂ ਨੇ ਹੁਣ ਤੱਕ 29 ਥਾਵਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ।

ਉੱਧਰ ਉੱਤਰਾਖੰਡ ਰਾਜ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਕੇਦਾਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਜ਼ਿਲਾ ਪ੍ਰਸ਼ਾਸਨ ਨੇ ਯਾਤਰੀਆਂ ਨੂੰ ਸੋਨਪ੍ਰਯਾਗ ਅਤੇ ਗੌਰੀਕੁੰਡ ‘ਤੇ ਰੋਕ ਦਿੱਤਾ ਹੈ।