ਦਿੱਲੀ : ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ‘ਚ ਕੋਰੋਨਾ ਵਾਇਰਸ ਦੇ 12,193 ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 67,556 ਹੋ ਗਈ ਹੈ। ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 42 ਹੋ ਗਈ ਹੈ ਜਦੋਂ ਕਿ ਪਿਛਲੇ 24 ਘੰਟਿਆਂ ਵਿੱਚ 10 ਹਜ਼ਾਰ 765 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ।
ਜੇਕਰ ਸੂਬਾ ਪੰਜਾਬ ਦੀ ਗੱਲ ਕਰੀਏ ਤਾਂ ਬੀਤੇ ਦਿਨ ਜਲੰਧਰ ‘ਚ ਇਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋਈ ਹੈ। ਪਿਛਲੇ 24 ਘੰਟਿਆਂ ਦੌਰਾਨ 8087 ਸੈਂਪਲ ਲਏ ਗਏ ਹਨ,ਜਿਹਨਾਂ ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਸੂਬੇ ‘ਚ 411 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿੱਚੋਂ ਚਾਰ ਮਰੀਜ਼ਾਂ ਨੂੰ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਨਾਲ ਸੂਬੇ ‘ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਕੁੱਲ ਗਿਣਤੀ 1995 ‘ਤੇ ਪਹੁੰਚ ਗਈ ਹੈ ਜਦਕਿ ਮਰਨ ਵਾਲਿਆਂ ਦੀ ਗਿਣਤੀ 229 ਹੋ ਗਈ ਹੈ।
#AmritMahotsav#Unite2FightCorona#LargestVaccineDrive
𝗖𝗢𝗩𝗜𝗗 𝗙𝗟𝗔𝗦𝗛https://t.co/FpdTDmUgkd pic.twitter.com/9zE86AE41Y
— Ministry of Health (@MoHFW_INDIA) April 22, 2023
ਸਿਹਤ ਵਿਭਾਗ ਅਨੁਸਾਰ ਮੁਹਾਲੀ ਜ਼ਿਲ੍ਹੇ ਵਿੱਚ ਸਭ ਤੋਂ ਵੱਧ 66 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਪਟਿਆਲਾ ਵਿੱਚ 44, ਲੁਧਿਆਣਾ ਵਿੱਚ 42, ਫਾਜ਼ਿਲਕਾ ਵਿੱਚ 41, ਬਠਿੰਡਾ ਵਿੱਚ 28, ਨਵਾਂਸ਼ਹਿਰ ਵਿੱਚ 23, ਜਲੰਧਰ ਵਿੱਚ 22, ਹੁਸ਼ਿਆਰਪੁਰ ਵਿੱਚ 20, ਫ਼ਿਰੋਜ਼ਪੁਰ ਵਿੱਚ 18, ਮੁਕਤਸਰ ਅਤੇ ਸੰਗਰੂਰ ਵਿੱਚ 17-17, ਰੋਪੜ ਵਿੱਚ 15, ਅੰਮ੍ਰਿਤਸਰ ਵਿੱਚ 13, ਮੋਗਾ ਵਿੱਚ 11, ਫਰੀਦਕੋਟ ਵਿੱਚ 9, ਬਰਨਾਲਾ ਅਤੇ ਗੁਰਦਾਸਪੁਰ ਵਿੱਚ 7-7, ਮਾਨਸਾ ਵਿੱਚ 4, ਫਤਿਹਗੜ੍ਹ ਸਾਹਿਬ ਵਿੱਚ 3, ਪਠਾਨਕੋਟ ਵਿੱਚ 2, ਕਪੂਰਥਲਾ ਵਿੱਚ 1-1 ਅਤੇ ਮਲੇਰਕੋਟਲਾ ਵਿੱਚ ਨਵੇਂ ਮਰੀਜ਼ ਦੀ ਪੁਸ਼ਟੀ ਹੋਈ ਹੈ।