Punjab

ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਫਿਲਹਾਲ ਨਹੀਂ ਮਿਲੇਗੀ ਚੇਅਰਪਰਸਨ,ਹਾਈ ਕੋਰਟ ਨੇ ਦਿੱਤੇ ਆਹ ਹੁਕਮ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਹਨ ਕਿ ਅਗਲੇ ਹੁਕਮਾਂ ਤੱਕ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ‘ਤੇ ਪੰਜਾਬ ਸਰਕਾਰ ਕੋਈ ਨਵੀਂ ਨਿਯੁਕਤੀ ਨਹੀਂ ਕਰੇਗੀ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਪੰਜਾਬ ਹਰਿਆਣਾ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਵੱਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਅਪੀਲ ਕਰਨ ਤੋਂ ਬਾਅਦ ਕੱਲ ਹੋਈ ਸੁਣਵਾਈ ਵਿੱਚ ਇਹ ਆਦੇਸ਼ ਦਿੱਤੇ ਗਏ ਹਨ।

ਹਾਈਕੋਰਟ ਨੇ ਇਹ ਵੀ ਸਾਫ ਕੀਤਾ ਹੈ ਕਿ ਸਰਕਾਰ ਚਾਹੇ ਤਾਂ ਭਰਤੀ ਪ੍ਰਕਿਰਿਆ ਨੂੰ ਜਾਰੀ ਰੱਖ ਸਕਦੀ ਹੈ ਪਰ ਨਵੀਆਂ ਨਿਯੁਕਤੀਆਂ ਨਹੀਂ ਕਰੇਗੀ। ਦੱਸ ਦਈਏ ਕਿ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਨੇ ਪਹਿਲਾਂ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਪਰ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਸਿੰਗਲ ਬੈਂਚ ਵੱਲੋਂ ਬਰਖਾਸਤਗੀ ਦੇ ਫੈਸਲੇ ਨੂੰ ਹਾਈ ਕੋਰਟ ਦੇ ਡਬਲ ਬੈਂਚ ਵਿੱਚ ਚੁਣੌਤੀ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਉਹ ਦੋ ਵਾਰ ਹਾਈ ਕੋਰਟ ਦਾ ਰੁਖ ਕਰ ਚੁੱਕੀ ਹੈ।