ਬੀਤੇ ਦਿਨੀਂ ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਅਤੇ ਆਮ ਲੋਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਸੀ।
ਇਸ ਘਟਨਾ ਤੋਂ ਬਾਅਦ ਹੁਣ ਇੱਕ ਤੋਂ ਬਾਅਦ ਇੱਕ ਖੁਲਾਸੇ ਹੋ ਰਹੇ ਹਨ। ਜਾਣਕਾਰੀ ਸਾਹਮਣੇ ਆ ਰਹੀ ਹੈ ਕਿ 19 ਮਾਰਚ ਰਾਤ 8 ਵਜੇ ਖਨੌਰੀ ਮੋਰਚੇ ਤੇ ਚੱਲ ਰਹੇ ਅਖੰਡ ਜਾਪ ਨੂੰ ਅੱਧ ਵਿਚਾਲੇ ਰੁਕਵਾਇਆ ਗਿਆ ਸੀ। ਇਸਦੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਨੇ ਕਿਹਾ ਕਿ ਜਦੋਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠੇ ਸਨ ਉਦੋਂ ਤੋਂ ਖਨੌਰੀ ਮੋਰਚੇ ’ਤੇ ਲਗਾਤਾਰ ਅਖੰਡ ਜਾਰ ਚੱਲ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਜਿਹੜੀ ਸਰਕਾਰ ਬੇਅਦੀਆਂ ਦੇ ਮਾਮਲਿਆਂ ਦੇ ਵਿੱਚ ਇਨਸਾਫ ਦੇ ਵਾਅਦੇ ਕਰਕੇ ਸੱਤੀ ਵਿੱਚ ਆਈ ਹੈ ਉਸੇ ਸਰਕਾਰ ਨੇ 19 ਮਾਰਚ ਦੀ ਰਾਤ ਨੂੰ ਮੋਰਚੇ ਤੇ ਚੱਲ ਰਹੇ ਅਖੰਡ ਜਾਪ ਨੂੰ ਰੁਕਵਾ ਕੇ ਬੇਅਦਬੀ ਕੀਤੀ ਹੈ।
ਉਨ੍ਹਾਂ ਨੇ ਖੁਲਾਸਾ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਜਾਪ ਹੋ ਰਿਹਾ ਹੈ। ਉਨ੍ਹਾਂ ਨੇ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਤੋਂ ਕੀ ਖਤਰਾ ਸੀ। ਉਨ੍ਹਾਂ ਨੇ ਮਾਨ ਸਰਕਾਰ ਨੂੰ ਵੰਰਾਗਦਿਆਂ ਕਿਹਾ ਕਿ ਹੁਣ ਤੱਕ ਜਿਸ ਨੇ ਵੀ ਗੁਰੂ ਨਾਲ ਮੱਥਾ ਲਾਇਆ ਹੈ ਉਹ ਕਦੇ ਵੀ ਬਖ਼ਸ਼ਿਆ ਨਹੀਂ ਗਿਆ।