Punjab

ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ ‘ਚ ਪੁਲਿਸ ਨੂੰ ਮਿਲੀ ਸਫਲਤਾ, ਕਾਤਲ ਕਾਬੂ

ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਭਾਈ ਬਲਵਿੰਦਰ ਸਿੰਘ ਖ਼ਾਲਸਾ ਦੇ ਕਤਲ ਮਾਮਲੇ ਵਿੱਚ ਬਟਾਲਾ ਪੁਲਿਸ (Batala Police) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕਾਤਲ ਨੂੰ 12 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਭਾਈ ਬਲਵਿੰਦਰ ਸਿੰਘ ਕਸਬਾ ਘੁਮਾਣ ਸਥਿਤ ਗੁਰਦੁਆਰਾ ਸ਼੍ਰੀ ਰਾਮਦਾਸ ਦੇ ਮੁੱਖੀ ਸਨ ਅਤੇ ਉੱਥੇ ਸੇਵਾਵਾਂ ਨਿਭਾਉਂਦੇ ਸਨ।

ਐਸ.ਐਸ.ਪੀ ਬਟਾਲਾ ਨੇ ਦੱਸਿਆ ਕਿ 30 ਅਪ੍ਰੈਲ ਨੂੰ ਬਾਬਾ ਬਲਵਿੰਦਰ ਸਿੰਘ ‘ਤੇ ਉਨ੍ਹਾਂ ਦੇ ਸੇਵਕ ਰਮਨਦੀਪ ਸਿੰਘ ਨੇ ਤਲਵਾਰ ਨਾਲ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਸੀ। ਭਾਈ ਬਲਵਿੰਦਰ ਸਿੰਘ ਖਾਲਸਾ ਬਟਾਲਾ ਦੇ ਕਸਬਾ ਘੁਮਾਣ ਨੇੜੇ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਅਤੇ ਗੁਰਦੁਆਰਾ ਸਾਹਿਬ ਦੇ ਮੁਖੀ ਸਨ। ਐਸਐਸਪੀ ਨੇ ਦੱਸਿਆ ਕਿ ਕਤਲ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ ਸੀ, ਜਿਸ ਨੂੰ ਹੁਣ ਕਾਬੂ ਕਰ ਲਿਆ ਗਿਆ ਹੈ।

ਦੱਸ ਦੇਈਏ ਕਿ ਇਸ ਕਾਤਲ ਦੀ ਉਮਰ 19 ਸਾਲ ਦੀ ਹੈ, ਜਿਸ ਨੂੰ ਕਾਬੂ ਕਰਨ ਲਈ ਪੁਲਿਸ ਨੇ 6 ਟੀਮਾਂ ਦਾ ਗਠਨ ਕੀਤਾ ਸੀ। ਪੁਲਿਸ ਨੇ 12 ਦਿਨਾਂ ਦੀ ਲੰਬੀ ਜੱਦੇ ਜਹਿਦ ਕਰਨ ਤੋਂ ਬਾਅਦ ਇਸ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ – ਤੁਹਾਡੇ ਮੂੰਹ ਦੀ ਹਰ ਹਰਕਤ ਨੂੰ ਪਛਾਣ ਸਕੇਗਾ ChatGPT! ਸੋਣ ਤੋਂ ਪਹਿਲਾਂ ਕਹਾਣੀ ਵੀ ਸੁਣਾਏਗਾ