The Khalas Tv Blog India ਯੂਪੀ ਪੁਲਿਸ ‘ਤੇ ਸਿੱਖਾਂ ਨੂੰ ਅੱਤਵਾਦੀ ਕਹਿਣ ਦਾ ਦੋਸ਼, ਸੁਖਬੀਰ ਬਾਦਲ ਨੇ ਕੀਤੀ ਸਖ਼ਤ ਕਰਵਾਈ ਦੀ ਮੰਗ
India Punjab Religion

ਯੂਪੀ ਪੁਲਿਸ ‘ਤੇ ਸਿੱਖਾਂ ਨੂੰ ਅੱਤਵਾਦੀ ਕਹਿਣ ਦਾ ਦੋਸ਼, ਸੁਖਬੀਰ ਬਾਦਲ ਨੇ ਕੀਤੀ ਸਖ਼ਤ ਕਰਵਾਈ ਦੀ ਮੰਗ

ਬਿਉਰੋ ਰਿਪੋਰਟ – ਘੱਟ ਗਿਣਤੀ ਸਿੱਖ ਭਾਈਚਾਰੇ ਨੂੰ ਟਾਰਗੇਟ ਦਾ ਇਕ ਹੋਰ ਗੰਭੀਰ ਮਾਮਲਾ ਯੂਪੀ ਦੇ ਉਸੇ ਲਖੀਮਪੁਰ ਖੀਰੀ ਜ਼ਿਲ੍ਹੇ ਤੋਂ ਸਾਹਮਣੇ ਹੈ ਜਿੱਥੇ ਪਹਿਲੇ ਕਿਸਾਨੀ ਅੰਦੋਲਨ ਦੌਰਾਨ ਬੇਗੁਨਾਹ ਕਿਸਾਨਾਂ ਨੂੰ ਦਰੜਿਆ ਗਿਆ ਸੀ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਖਾਕੀ ਵਰਦੀ ਵਿੱਚ ਪੁਲਿਸ ਅਧਿਕਾਰੀ ਨੇ ਉਨ੍ਹਾਂ ਸਿੱਖਾਂ ਨੂੰ ਅੱਤਵਾਦੀ ਕਿਹਾ ਜਿੰਨਾਂ ਨੇ ਸ਼ਾਰਦਾ ਨਦੀ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਵਹਿ ਗਈ ਸੜਕ ਦੀ ਸਿੱਖ ਸੰਗਤ ਨਾਲ ਮਿਲਕੇ ਮੁੜ ਤੋਂ ਉਸਾਰੀ ਕੀਤੀ ਸੀ। ਕਾਂਵੜੀ ਦੀ ਸੁਰੱਖਿਆ ਵਿੱਚ ਲੱਗੀ ਪੁਲਿਸ ਦੇ ਅਫਸਰਾਂ ਨੇ ਧੰਨਵਾਦ ਕਰਨ ਦੀ ਥਾਂ ਸਿੱਖ ਭਾਈਚਾਰੇ ਨੂੰ ਅੱਤਵਾਦੀ ਕਹਿੰਦੇ ਹੋਏ ਉੱਥੋ ਹੱਟਣ ਦੇ ਨਿਰਦੇਸ਼ ਦਿੱਤੇ। ਜਿਸ ਦਾ ਸਿੱਖ ਭਾਈਚਾਰੇ ਨੇ ਕਰੜਾ ਵਿਰੋਧ ਕਰਦੇ ਹੋਏ ਕਿਹਾ ਜੇਕਰ ਅਸੀਂ ਅੱ

ਤਵਾਦੀ ਹਾਂ ਤਾਂ ਸਾਨੂੰ ਗੋਲੀ ਮਾਰ ਦਿਉ ।

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਹੁਣ ਇਸ ਤੇ ਸਿਆਸਤ ਵੀ ਗਰਮਾ ਗਈ ਹੈ ।   ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਐਕਾਉਂਟ ‘X’ ‘ਤੇ ਵੀਡੀਓ ਹੋਏ ਕੇਂਦਰ ਅਤੇ ਯੂਪੀ ਸਰਕਾਰ ਕੋਲੋ ਮੁਲਜ਼ਮ ਪੁਲਿਸ ਅਫਸਰ ਖਿਲਾਫ ਐਕਸ਼ਨ ਦੀ ਮੰਗ ਕੀਤੀ ਹੈ ।

ਸੁਖਬੀਰ ਸਿੰਘ ਬਾਦਲ ਨੇ ਕਿਹਾ   ‘ਲਖੀਮਪੁਰ ਖੀਰੀ – ਪਲੀਆ ਭੀਰਾ (ਯੂਪੀ) ਰਾਜ ਮਾਰਗ ‘ਤੇ ਸਥਾਨਕ ਪੁਲਿਸ ਅਧਿਕਾਰੀਆਂ ਵੱਲੋਂ ਉੱਥੋਂ ਲੰਘ ਰਹੇ ਸਿੱਖਾਂ ਨੂੰ ਅੱਤਵਾਦੀ, ਉਪਦਰਵੀ ਜਿਹੇ ਸ਼ਬਦਾਂ ਨਾਲ ਬੇਇੱਜ਼ਤ ਕੀਤਾ ਜਾਣ ਉਤੇ ਸਾਨੂੰ ਸਖ਼ਤ ਇਤਰਾਜ਼ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਯੂਪੀ ਸਰਕਾਰ ਤੋਂ ਇਹਨਾਂ ਪੁਲਿਸ ਕਰਮੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਦਾ ਹਾਂ, ਉੱਥੇ ਹੀ ਸਾਰੇ ਸੂਬਿਆਂ ਅਤੇ ਕੇਂਦਰ ਦੀ ਸਰਕਾਰ ਨੂੰ ਅਪੀਲ ਵੀ ਕਰਦਾ ਹਾਂ ਕਿ ਘੱਟ ਗਿਣਤੀਆਂ, ਖ਼ਾਸ ਤੌਰ ਉਤੇ ਸਿੱਖਾਂ ਪ੍ਰਤੀ ਫਲਾਈ ਜਾ ਰਹੀ ਨਫ਼ਰਤ ਨੂੰ ਠੱਲ੍ਹ ਪਾਉਣ ਲਈ ਸ਼ਰਾਰਤੀ ਲੋਕਾਂ ਦੇ ਨਾਲ ਨਾਲ ਸਰਕਾਰੀ ਕਰਮਚਾਰੀਆਂ ਨੂੰ ਵੀ ਇਸ ਬਾਰੇ ਤਾੜਨਾ ਕਰਨ। ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਅਤੇ ਇਹ ਹਮੇਸ਼ਾ ਜਬਰ ਅਤੇ ਜ਼ੁਲਮ ਦੇ ਵਿਰੁੱਧ ਲੜਦੀ ਆਈ ਹੈ।’

ਉਧਰ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਜਥੇਦਾਰ ਸ੍ਰੀ ਅਕਾਲ ਤਤ ਗਿਆਨੀ ਹਰਪ੍ਰੀਤ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ ਹੈ।

‘ਘਟਨਾ ਘੱਟ ਗਿਣਤੀਆਂ ਪ੍ਰਤੀ ਨਫਰਤ ਦਾ ਨਤੀਜਾ’

ਜਥੇਦਾਰ ਗਿਆਨ ਰਘਬੀਰ ਸਿੰਗ ਨੇ  ਕਿਹਾ ਕਿ ਲਖੀਮਪੁਰ ਖੇੜੀ-ਪਲੀਆ ਭੀਰਾ (ਯੂਪੀ ਰਾਜ ਮਾਰਗ ‘ਤੇ ਸ਼ਾਰਦਾ ਜਲ ਦੀ ਆਮਦ ਕਾਰਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਮੌਕੇ ‘ਤੇ ਮੌਜੂਦ ਪਾਲੀਆ ਕੋਤਵਾਲ ਵਿਵੇਕ ਕੁਮਾਰ ਉਪਾਧਿਆਏ ਵਲੋਂ ਲੰਘ ਰਹੇ ਸਿੱਖਾਂ ਨੂੰ ਅੱਤਵਾਦੀ ਸ਼ਬਦ ਕਹੇ ਜਾਣ ‘ਤੇ ਸਿੱਖਾਂ ਵਲੋਂ ਇਤਰਾਜ | ਜਥੇਦਾਰ ਨੇ ਕਿਹਾ ਕਿ ਲਗਤਾਰ ਵਾਪਰ ਰਹੀਆਂ ਇਹੋ ਜਿਹੀਆਂ ਘਟਨਾਵਾਂ ਸਰਕਾਰੀ ਸਰਪ੍ਰਸਤੀ ਹੇਠ ਭਾਰਤ ਅੰਦਰ ਘੱਟ ਗਿਣਤੀਆਂ ਪ੍ਰਤੀ ਫਲਾਈ ਜਾ ਰਹੀ ਨਫਰਤ ਦਾ ਨਤੀਜਾ ਹੈ। ਕਿਤੇ ਸਿੱਖ ਆਈ ਪੀ ਐਸ ਜਾਂ ਆਈ ਏ ਐਸ ਅਧਿਕਾਰੀਆਂ ਨੂੰ ਅੱਤਵਾਦੀ ਕਿਹਾ ਜਾ ਰਿਹਾਂ ਹੈ ਕਿਤੇ ਬਹੁ ਗਿਣਤੀ ਨਾਲ ਸਬੰਧਿਤ ਅਫਸਰਾਂ ਵਲੌਂ ਸਿੱਖਾਂ ਨੂੰ ਅੱਤਵਾਦੀ ਕਿਹਾ ਜਾ ਰਿਹਾ ਹੈ। ਘੱਟ ਗਿਣਤੀਆਂ ਪ੍ਰਤੀ ਇਹੋ ਜਿਹਾ ਰਵਈਆ ਪੂਰੇ ਦੇਸ਼ ਨੂੰ ਨਫਰਤ ਦੀ ਅੱਗ ਵਿਚ ਝੋਕ ਸਕਦਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਵੀ ਵੀਡੀਓ ਕੀਤਾ ਸਾਂਝਾ

ਇਸ ਦੀ ਇੱਕ ਵੀਡੀਓ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਵੀਡੀਓ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਲਖੀਮਪੁਰ ਖੇੜੀ-ਪਲੀਆ ਭੀਰਾ (ਯੂਪੀੀ ਰਾਜ ਮਾਰਗ ‘ਤੇ ਸ਼ਾਰਦਾ ਜਲ ਦੀ ਆਮਦ ਕਾਰਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਮੌਕੇ ‘ਤੇ ਮੌਜੂਦ ਪਾਲੀਆ ਕੋਤਵਾਲ ਵਿਵੇਕ ਕੁਮਾਰ ਉਪਾਧਿਆਏ ਵਲੋਂ ਲੰਘ ਰਹੇ ਸਿੱਖਾਂ ਨੂੰ ਅੱਤਵਾਦੀ ਸ਼ਬਦ ਕਹੇ ਜਾਣ ‘ਤੇ ਸਿੱਖਾਂ ਵਲੋਂ ਇਤਰਾਜ | ਜਥੇਦਾਰ ਨੇ ਕਿਹਾ ਕਿ ਲਗਤਾਰ ਵਾਪਰ ਰਹੀਆਂ ਇਹੋ ਜਿਹੀਆਂ ਘਟਨਾਵਾਂ ਸਰਕਾਰੀ ਸਰਪ੍ਰਸਤੀ ਹੇਠ ਭਾਰਤ ਅੰਦਰ ਘੱਟ ਗਿਣਤੀਆਂ ਪ੍ਰਤੀ ਫਲਾਈ ਜਾ ਰਹੀ ਨਫਰਤ ਦਾ ਨਤੀਜਾ ਹੈ।

ਉਨ੍ਹਾਂ ਨੇ ਕਿਹਾ ਕਿ ਕਿਤੇ ਸਿੱਖ ਆਈ ਪੀ ਐਸ ਜਾਂ ਆਈ ਏ ਐਸ ਅਧਿਕਾਰੀਆਂ ਨੂੰ ਅੱਤਵਾਦੀ ਕਿਹਾ ਜਾ ਰਿਹਾਂ ਹੈ ਕਿਤੇ ਬਹੁ ਗਿਣਤੀ ਨਾਲ ਸਬੰਧਿਤ ਅਫਸਰਾਂ ਵਲੌਂ ਸਿੱਖਾਂ ਨੂੰ ਅੱਤਵਾਦੀ ਕਿਹਾ ਜਾ ਰਿਹਾ ਹੈ। ਘੱਟ ਗਿਣਤੀਆਂ ਪ੍ਰਤੀ ਇਹੋ ਜਿਹਾ ਰਵਈਆ ਪੂਰੇ ਦੇਸ਼ ਨੂੰ ਨਫਰਤ ਦੀ ਅੱਗ ਵਿਚ ਝੋਕ ਸਕਦਾ ਹੈ।  ਦੱਸ ਦਈਏ ਕਿ ਹੁਣ ਸਿੱਖ ਭਾਈਚਾਰੇ ਵਿੱਚ ਇਸ ਸਬੰਧੀ ਰੋਸ ਪਾਇਆ ਜਾ ਰਿਹਾ ਤੇ ਉਹਨਾਂ ਨੇ ਰੋਸ ਵੱਜੋਂ ਥਾਣੇ ਦਾ ਘਿਰਾਓ ਵੀ ਕੀਤਾ।

ਇਹ ਹੈ ਪੂਰਾ ਮਾਮਲਾ

ਦੱਸ ਦਈਏ ਕਿ ਪ੍ਰਦਰਸ਼ਨ ਕਰ ਰਹੇ ਸਿੱਖ ਭਾਈਚਾਰੇ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਪੁਲਿਸ ਮੁਲਾਜ਼ਮ ਨੇ ਉਹਨਾਂ ਨੂੰ ਅੱਤਵਾਦੀ ਦੱਸਿਆ ਹੈ। ਜਾਣਕਾਰੀ ਮੁਤਾਬਿਕ ਇੱਕ ਥਾਂ ਤੋਂ ਕਾਵੜੀਆਂ ਦੇ ਜੱਥੇ ਨੇ ਲੰਘਣਾ ਸੀ ਤੇ ਉਸ ਥਾਂ ਉੱਤੇ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਪੁਲਿਸ ਬਲ ਤੈਨਾਤ ਕੀਤਾ ਗਿਆ ਸੀ। ਇਸੇ ਦੌਰਾਨ ਜੋ ਸਿੱਖ ਉਥੇ ਮੌਜੂਦ ਸਨ ਤੇ ਸਿੱਖ ਨੌਜਵਾਨਾਂ ਦਾ ਕਹਿਣਾ ਹੈ ਕਿ ਪੁਲਿਸ ਅਧਿਕਾਰੀ ਨੇ ਉਹਨਾਂ ਨੂੰ ਅੱਤਵਾਦੀ ਦੱਸਦਿਆਂ ਉਥੋਂ ਜਾਣ ਲਈ ਕਿਹਾ, ਜਿਸ ਕਾਰਨ ਇਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਿੱਖ ਆਗੂ ਕਹਿ ਰਹੇ ਹਨ ਕਿ ਜੇਕਰ ਅਸੀਂ ਅੱਤਵਾਦੀ ਹਾਂ ਤਾਂ ਸਾਨੂੰ ਗੋਲੀ ਹੀ ਮਾਰ ਦਿਓ। ਉਥੇ ਹੀ ਜਾਣਕਾਰੀ ਇਹ ਵੀ ਹੈ ਕਿ ਸ਼ਾਰਦਾ ਨਦੀ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਸੜਕ ਪੂਰੀ ਤਰ੍ਹਾਂ ਵਹਿ ਗਈ ਸੀ ਤੇ ਇਸ ਸੜਕ ਨੂੰ ਮੁੜ ਸਿੱਖ ਸੰਗਤ ਨੇ ਸੇਵਾ ਕਰਕੇ ਬਣਾਇਆ ਹੈ।

 

 

 

 

 

Exit mobile version