The Khalas Tv Blog Punjab ਨਾਬਾਲਗ ਲੜਕੀਆਂ ਨਾਲ ਗ੍ਰੰਥੀ ਨੇ ਕੀਤੀ ਇਹ ਹਰਕਤ, ਪੁਲਿਸ ਨੇ ਕੀਤੀ ਇਹ ਕਾਰਵਾਈ
Punjab

ਨਾਬਾਲਗ ਲੜਕੀਆਂ ਨਾਲ ਗ੍ਰੰਥੀ ਨੇ ਕੀਤੀ ਇਹ ਹਰਕਤ, ਪੁਲਿਸ ਨੇ ਕੀਤੀ ਇਹ ਕਾਰਵਾਈ

ਫਾਜ਼ਿਲਕਾ ਦੇ ਪਿੰਡ ਚੱਕ ਜਮਾਲਗੜ੍ਹ ‘ਚ ਗੁਰੂਦੁਆਰਾ ਸਾਹਿਬ ‘ਚ ਮੱਥਾ ਟੇਕਣ ਗਈਆਂ ਨਾਬਾਲਗ ਲੜਕੀਆਂ ਨਾਲ ਛੇੜਛਾੜ ਕਰਨ ਵਾਲੇ ਗ੍ਰੰਥੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।  ਇਸ ਸਬੰਧੀ ਪਰਿਵਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਹੋਇਆਂ ਗ੍ਰੰਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਜੁਲਾਈ ਨੂੰ ਪਿੰਡ ਚੱਕ ਜਮਾਲਗੜ੍ਹ (ਛੋਟਾ ਪੰਜੇ) ਵਿਖੇ ਸ੍ਰੀ ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਨਾਬਾਲਗ ਲੜਕੀਆਂ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੌਰਾਨ ਅਰੋਪੀ ਜੋਗਿੰਦਰ ਸਿੰਘ ਪੁੱਤਰ ਨਿਆਮਤ ਰਾਏ ਵਾਸੀ ਪਿੰਡ ਚੱਕ ਜਮਾਲਗੜ੍ਹ ਖਿਲਾਫ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਗਈ।

ਇਹ ਵੀ ਪੜ੍ਹੋ –  ਮਨੀਪੁਰ ‘ਚ ਸੁਰੱਖਿਆ ਬਲਾਂ ਨੂੰ ਬਣਾਇਆ ਨਿਸ਼ਾਨਾ

 

Exit mobile version