ਮੁਹਾਲੀ : ਪਵਰਕਾਮ ਵੱਲੋਂ ਠੇਕਾ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਸਖ਼ਤ ਫੈਸਲ ਸੁਣਾਇਆ ਗਿਆ ਹੈ। ਪਾਵਰਕਾਮ ਨੇ ਐਸਮਾ ਐਕਟਾ ਲਗਾ ਕੇ ਸਾਰੇ ਮੁਲਾਜ਼ਮਾਂ ਦੀ ਛੁੱਟੀ ਕਰ ਦਿੱਤੀ ਹੈ। ਸਰਕਾਰ ਵੱਲੋਂ ਸਖ਼ਤੀ ਨਾਲ ਕਿਹਾ ਗਿਆ ਹੈ ਕਿ ਜਿਹੜੇ ਮੁਲਾਜ਼ਮ ਰਿਟਾਇਰ ਹੋ ਰਹੇ ਹਨ ਤੇ ਉਹ ਹੜਤਾਲ ਉੱਤੇ ਜਾਣਗੇ ਤਾਂ ਉਹਨਾਂ ਹੜਤਾਲੀ ਮੁਲਾਜ਼ਮਾਂ ਨੂੰ ਤਰੱਕੀ ਤੇ ਪੈਨਸ਼ਨ ਨਹੀਂ ਮਿਲੇਗੀ। ਠੇਕੇ ‘ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਕੇ ਘਰ ਤੋਰਨ ਦੇ ਆਦੇਸ਼ ਜਾਰੀ ਕੀਤੇ ਹਨ।
PSEB ਨੂੰ ਇੰਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਵੱਲੋਂ ਸਮੂਹਿਕ ਛੁੱਟੀ ‘ਤੇ ਜਾਣ ਕਾਰਨ ਐਸਮਾ ਲੱਗਾ ਹੈ। 1 ਸਤੰਬਰ ਤੋਂ ਬਿਜਲੀ ਮੰਤਰੀ ਅਤੇ ਬਿਜਲੀ ਨਿਗਮ ਦੇ ਸੀਐੱਮਡੀ ਸਮੇਤ ਡਾਇਰੈਕਟਰਾਂ ਨੂੰ ਕਾਲੇ ਝੰਡੇ ਦਿਖਾਏ ਜਾਣਗੇ।
10 ਸਤੰਬਰ ਤੋਂ 12 ਸਤੰਬਰ ਤੱਕ ਸਮੁੱਚੇ ਬਿਜਲੀ ਕਾਮਿਆਂ ਵੱਲੋਂ ਸਮੂਹਿਕ ਛੁੱਟੀ ਭਰ ਕੇ ਦਿੱਤੀ ਜਾਵੇਗੀ ਅਤੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਜਿਹੜੇ ਮੁਲਾਜ਼ਮ ਸਾਲ 2024-25 ਦੌਰਾਨ ਰਿਟਾਇਰ ਹੋ ਰਹੇ ਹਨ, ਜੇਕਰ ਉਹ ਹੜਤਾਲ ਵਿੱਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਦੇ ਸਾਰੇ ਪੈਨਸ਼ਨ ਲਾਭ ਰੁਕ ਜਾਣਗੇ ਤਾਂ ਕਾਰਪੋਰੇਸ਼ਨ ਵੱਲੋਂ ਠੇਕੇ ‘ਤੇ ਭਰਤੀ ਕੀਤੇ ਕਾਮਿਆਂ ਦੀ ਹੜਤਾਲ ਵਿੱਚ ਭਾਗ ਲੈਣ ਦੀ ਸੂਰਤ ਵਿੱਚ ਸੇਵਾਵਾਂ ਬਰਖ਼ਾਸਤ ਕਰ ਦਿੱਤੀਆਂ ਜਾਣਗੀਆਂ।
ਦੱਸਣਯੋਗ ਹੈ ਕਿ ਬੀਤੇ ਦਿਨੀ ਪੂਰੇ ਪੰਜਾਬ ਦੇ ਬਿਜਲੀ ਮੁਲਾਜ਼ਮਾਂ ਵੱਲੋਂ 3 ਦਿਨ ਸਮੂਹਿਕ ਛੁੱਟੀ ਉੱਤੇ ਜਾਣ ਦਾ ਐਲਾਨ ਕੀਤਾ ਸੀ। ਦਰਅਸਲ 10 11 ਅਤੇ 12 ਸਤੰਬਰ ਨੂੰ ਪੂਰੇ ਪੰਜਾਬ ਦੇ ਵਿੱਚ ਬਿਜਲੀ ਰੱਬ ਦੇ ਆਸਰੇ ਚੱਲੇਗੀ। ਅੱਜ ਪਟਿਆਲਾ ਵਿਖੇ ਪੀਐਸਈਬੀ ਇਮਪਲੋਈਜ ਜੋਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਦੁਆਰਾ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਸੀ ਜਿਸ ਦੇ ਵਿੱਚ ਉਹਨਾਂ ਨੇ ਕਿਹਾ ਹੈ ਕਿ ਉਹ 10 11 ਅਤੇ 12 ਸਤੰਬਰ ਨੂੰ ਸਮੂਹਿਕ ਛੁੱਟੀ ਦੇ ਉੱਪਰ ਜਾਣਗੇ ਕਿਉਂਕਿ ਸਰਕਾਰ ਦੇ ਦੁਆਰਾ ਉਨਾਂ ਦੇ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।