The Khalas Tv Blog Khetibadi ਚੰਡੀਗੜ੍ਹ ਮੋਰਚੇ ਤੋਂ ਪਹਿਲਾਂ ਕਿਸਾਨਾਂ ‘ਤੇ ਕਾਰਵਾਈ, ਬਲਬੀਰ ਸਿੰਘ ਰਾਜੇਵਾਲ ਨੂੰ ਲਿਆ ਹਿਰਾਸਤ ’ਚ
Khetibadi Punjab

ਚੰਡੀਗੜ੍ਹ ਮੋਰਚੇ ਤੋਂ ਪਹਿਲਾਂ ਕਿਸਾਨਾਂ ‘ਤੇ ਕਾਰਵਾਈ, ਬਲਬੀਰ ਸਿੰਘ ਰਾਜੇਵਾਲ ਨੂੰ ਲਿਆ ਹਿਰਾਸਤ ’ਚ

ਮੁਹਾਲੀ : ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕਿਸਾਨੀ ਅੰਦੋਲਨ ‘ਚ ਚੰਡੀਗੜ੍ਹ ਨੂੰ ਕਿਸਾਨਾਂ ਵਲੋਂ ਰਵਾਨਾ ਹੋਣ ਕਰਕੇ, ਅੱਜ ਸਵੇਰੇ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨ ਆਗੂਆਂ ਦੇ ਘਰਾਂ ਵਿਚ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਘਰਾਂ ਵਿਚ ਨਜ਼ਰਬੰਦ ਕੀਤਾ ਗਿਆ, ਤਾਂ ਕਿ ਕਿਸਾਨ ਆਗੂ ਮੋਰਚੇ ਦੇ ਚਲਦਿਆਂ ਚੰਡੀਗੜ੍ਹ ਰਵਾਨਾ ਨਾ ਹੋ ਸਕਣ।

ਇਸੇ ਦੌਰਾਨ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬਲਬੀਰ ਸਿੰਘ ਰਾਜੇਵਾਲ ਨੂੰ ਦੇਰ ਰਾਤ ਤਕਰੀਬਨ ਡੇਢ ਵਜੇ ਡਿਟੇਨ ਕੀਤਾ ਗਿਆ ਹੈ। ਉਨ੍ਹਾਂ ਨੂੰ ਸਮਰਾਲਾ ਸਥਿਤ ਰਿਹਾਇਸ਼ ਤੋਂ ਪੁਲਿਸ ਨੇ ਡਿਟੇਨ ਕੀਤਾ ਹੈ।

  • ਦੂਜੇ ਬੰਨੇ ਸੰਯੁਕਤ ਕਿਸਾਨ ਮੋਰਚੇ ਦੀ ਸਰਕਾਰ ਨਾਲ ਬੇਸਿੱਟਾ ਰਹੀ ਮੀਟਿੰਗ ਤੋਂ ਬਾਅਦ ਚੰਡੀਗੜ੍ਹ 5 ਮਾਰਚ ਨੂੰ ਪੱਕਾ ਮੋਰਚਾ ਲਗਾਉਣ ਦੇ ਐਲਾਨ ਤੋਂ ਬਾਅਦ ਪੁਲਿਸ ਵਲੋਂ ਕਿਸਾਨ ਆਗੂਆਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤਹਿਤ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਲੁਧਿਆਣਾ ਪੱਛਮੀ ਦੇ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ ਨੂੰ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।
  • ਅੱਜ ਸਵੇਰੇ ਢਿੱਲਵਾਂ ਪੁਲਿਸ ਵਲੋਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਤਰਸੇਮ ਸਿੰਘ ਬਨੇਮਲ ਨੂੰ ਉਨ੍ਹਾਂ ਦੇ ਘਰ ਵਿਚ ਹੀ ਵਲੋਂ ਨਜ਼ਰਬੰਦ ਕੀਤਾ ਗਿਆ।
  • ਅੱਜ ਸਵੇਰੇ 4 ਵਜੇ ਦੇ ਕਰੀਬ ਪੁਲਿਸ ਪ੍ਰਸ਼ਾਸਨ ਭੁਲੱਥ ਵਲੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾ ਨੂੰ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕੀਤਾ ਗਿਆ। ਇਸ ਮੌਕੇ ਐਸ.ਐਚ.ਓ. ਭੁਲੱਥ ਹਰਜਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਪਿੰਡ ਲਿਟਾ ਵਿਖੇ ਪੁੱਜ ਕੇ ਕਿਸਾਨ ਆਗੂ ਪ੍ਰਧਾਨ ਜਸਬੀਰ ਸਿੰਘ ਲਿੱਟਾ ਨੂੰ ਨਜ਼ਰਬੰਦ ਕੀਤਾ ਗਿਆ।
  • ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ‘ਚ ਪੁਲਿਸ ਵਲੋਂ ਕਿਸਾਨਾਂ ਆਗੂਆਂ ਦੀ ਫੜੋ ਫੜਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦਰਜਨਾਂਕਿਸਾਨ ਆਗੂਆਂ ਨੂੰ ਹਿਰਾਸਤ ਚ ਲਿਆ ਗਿਆ ਹੈ। ਦੁਆਬਾ ਕਿਸਾਨ ਯੂਨੀਅਨ ਦੇ ਸਕੱਤਰ ਅਮਰਜੀਤ ਸਿੰਘ ਬੁਰਜ ਟਹਿਲ ਦਾਸ, ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਅਤੇ ਪੰਜਾਬ ਸਕੱਤਰ ਰਣਜੀਤ ਸਿੰਘ ਰਟੈਂਡਾ, ਕਾਮਰੇਡ ਹਰਪਾਲ ਜਗਤਪੁਰ, ਬੀਕੇਯੂ ਕਾਦੀਆਂ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਲੋਵਾਲ, ਬਹਾਦਰ ਸਿੰਘ ਲਿਦੜ ਕਲਾਂ ਅਤੇ ਬੂਟਾ ਸਿੰਘ ਤਲਵੰਡੀ ਫਤੂ ਨੂੰ ਪੁਲਿਸ ਨੇ ਤੜਕੇ ਘਰੋਂ ਚੁੱਕ ਕੇ ਹਿਰਾਸਤ ਵਿਚ ਲੈ ਲਿਆ।
Exit mobile version