Punjab

ਬੇਰੁਜ਼ਗਾਰ ਅਧਿਆਪਕਾਂ ‘ਤੇ ਲਾ ਠੀਚਾਰਜ ਕਰਨ ਵਾਲੇ ਡੀਐੱਸਪੀ ‘ਤੇ ਹੋਵੇਗੀ ਕਾਰਵਾਈ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮਾਨਸਾ ਰੈਲੀ ਦੌਰਾਨ ਡੀਐੱਸਪੀ ਵੱਲੋਂ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਉੱਤੇ ਕੀਤੇ ਗਏ ਲਾਠੀਚਾਰਜ ਖ਼ਿਲਾਫ਼ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਇਸ ਲਾਠੀਚਾਰਜ ਸਬੰਧੀ ਜ਼ਿਲ੍ਹਾ ਸੰਗਰੂਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨਮੋਲ ਸਿੰਘ ਧਾਲੀਵਾਲ ਨੂੰ ਪੜਤਾਲ ਰਿਪੋਰਟ ਮੁਕੰਮਲ ਕਰਕੇ ਹਫ਼ਤੇ ਦੇ ਅੰਦਰ ਸੌਂਪਣ ਲਈ ਕਿਹਾ ਹੈ।

ਦਰਅਸਲ, ਸ਼ਨੀਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮਾਨਸਾ ਦੌਰੇ ਮੌਕੇ ਪੰਜਾਬ ਪੁਲਿਸ ਖਾਸ ਤੌਰ ‘ਤੇ ਉਨ੍ਹਾਂ ਦੀ ਸੁਰੱਖਿਆ ਟੀਮ ਦੇ ਇੱਕ ਅਧਿਕਾਰੀ ਵੱਲੋਂ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ‘ਤੇ ਕੀਤੇ ਵਹਿ ਸ਼ੀਆਨਾ ਜ ਬਰ ਦੀ ਚਾਰ ਚੁਫੇਰਿਓਂ ਨਿਖੇਧੀ ਹੋ ਰਹੀ ਹੈ। ਜਨਤਕ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਮੁੱਖ ਮੰਤਰੀ ਦੀ ਹਾਜ਼ਰੀ ’ਚ ਇਸ ਤਰ੍ਹਾਂ ਨੌਜਵਾਨਾਂ ਨੂੰ ਪਸ਼ੂਆਂ ਵਾਂਗ ਕੁੱ ਟਿਆ ਜਾ ਸਕਦਾ ਹੈ ਤਾਂ ਆਮ ਬੰਦੇ ਨਾਲ ਪੁਲਿਸ ਕੀ ਕਰ ਸਕਦੀ ਹੈ ਇਸ ਦਾ ਸਹਿਜੇ ਹੀ ਅੰਦਾਜਾ ਲਾਇਆ ਜਾ ਸਕਦਾ ਹੈ।

ਪੁਲਿਸ ਜ ਬਰ ਦੀਆਂ ਵੱਖ ਵੱਖ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਹਨ, ਜਿਨ੍ਹਾਂ ਵਿੱਚੋਂ ਇੱਕ ’ਚ ਕੋਟ ਪੈਂਟ ਪਾਈ ਇੱਕ ਅਧਿਕਾਰੀ ਬੇਰੁਜ਼ਗਾਰਾਂ ਦੇ ਡੰ ਡਾ ਵਰ੍ਹਾ ਰਿਹਾ ਹੈ। ਵੀਡੀਓ ਦੇਖਣ ਤੋਂ ਪਤਾ ਲੱਗਦਾ ਹੈ ਕਿ ਕਿਸ ਤਰਾਂ ਇਸ ਅਫਸਰ ਦੇ ਸਿਰ ‘ਤੇ ਖੂਨ ਸਵਾਰ ਹੋਇਆ ਪਿਆ ਹੈ। ਇਸੇ ਤਰਾਂ ਹੀ ਦੂਸਰੀ ਵੀਡੀਓ ’ਚ ਇਹੀ ਅਧਿਕਾਰੀ ਤੇ ਹੋਰ ਪੁਲਿਸ ਮੁਲਾਜਮ ਬੱਸ ਦੇ ਅੰਦਰ ਡੱਕੇ ਬੇਰੁਜ਼ਗਾਰਾਂ ਨੂੰ ਡੰ ਡਿਆਂ ਦੀਆਂ ਹੁੱਜਾਂ ਮਾ ਰਕੇ ਕੁੱ ਟਮਾ ਰ ਕਰਦੇ ਦਿਖਾਈ ਦੇ ਰਹੇ ਹਨ।