The Khalas Tv Blog India ਅਦਾਕਾਰ ਦੀਪ ਸਿੱਧੂ ਨੂੰ ਦੂਜੇ ਕੇਸ ਵਿੱਚੋਂ ਵੀ ਮਿਲੀ ਜ਼ਮਾਨਤ
India Punjab

ਅਦਾਕਾਰ ਦੀਪ ਸਿੱਧੂ ਨੂੰ ਦੂਜੇ ਕੇਸ ਵਿੱਚੋਂ ਵੀ ਮਿਲੀ ਜ਼ਮਾਨਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਦੀਪ ਸਿੱਧੂ ਨੂੰ ਅੱਜ ਪੁਰਾਤੱਤਵ ਵਿਭਾਗ ਨਾਲ ਜੁੜੇ ਕੇਸ ਵਿੱਚੋਂ ਵੀ ਜ਼ਮਾਨਤ ਮਿਲ ਗਈ ਹੈ। ਦੀਪ ਸਿੱਧੂ ਦੀ ਅੱਜ ਤਿਹਾੜ ਜੇਲ੍ਹ ਵਿੱਚੋਂ ਕਿਸੇ ਵੀ ਸਮੇਂ ਰਿਹਾਈ ਹੋ ਸਕਦੀ ਹੈ। ਪਿਛਲੀ ਵਾਰ ਦੀਪ ਸਿੱਧੂ ਦੀ ਜ਼ਮਾਨਤ ਮਿਲਦਿਆਂ ਹੀ ਗ੍ਰਿਫਤਾਰੀ ਹੋ ਗਈ ਸੀ।

17 ਅਪ੍ਰੈਲ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ 30 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਅਦਾਕਾਰ ਦੀਪ ਸਿੱਧੂ ਨੂੰ ਜ਼ਮਾਨਤ ਦਿੱਤੀ ਸੀ। ਇਸ ਤੋਂ ਪਹਿਲਾਂ ਦੀਪ ਸਿੱਧੂ ਦੀ ਜ਼ਮਾਨਤ ਲਈ ਅਦਾਲਤ ‘ਚ ਤਿੰਨ ਸੁਣਵਾਈਆਂ ਹੋਈਆਂ ਸਨ ਅਤੇ ਉਸ ਦੀ ਜ਼ਮਾਨਤ ‘ਤੇ ਫੈਸਲਾ ਹਰ ਵਾਰ ਅਗਲੀ ਤਰੀਕ ‘ਤੇ ਪਾ ਦਿੱਤਾ ਜਾਂਦਾ ਸੀ। ਦੀਪ ਸਿੱਧੂ ਨੂੰ ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਵਿੱਚ ਨਾਮਜ਼ਦ ਕੀਤਾ ਗਿਆ ਸੀ।

ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਵਿੱਚ ਜ਼ਮਾਨਤ ਮਿਲਣ ਤੋਂ ਤੁਰੰਤ ਬਾਅਦ ਹੀ ਦੀਪ ਸਿੱਧੂ ਦੀ ਇੱਕ ਹੋਰ ਮਾਮਲੇ ਵਿੱਚ ਗ੍ਰਿਫਤਾਰੀ ਹੋ ਗਈ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦੀਪ ਸਿੱਧੂ ਨੂੰ ਭਾਰਤੀ ਪੁਰਾਤੱਤਵ ਵਿਭਾਗ ਨਾਲ ਜੁੜੇ ਮਾਮਲੇ ਵਿੱਚ ਮੁੜ ਗ੍ਰਿਫਤਾਰ ਕਰ ਲਿਆ ਸੀ। ਭਾਰਤੀ ਪੁਰਾਤੱਤਵ ਵਿਭਾਗ ਨੇ ਤਿਹਾੜ ਜੇਲ੍ਹ ਤੋਂ ਹੀ ਦੀਪ ਸਿੱਧੂ ਦੀ ਮੁੜ ਤੋਂ ਗ੍ਰਿਫਤਾਰੀ ਕਰਵਾ ਦਿੱਤੀ।

ਕੀ ਹੈ ਭਾਰਤੀ ਪੁਰਾਤੱਤਵ ਵਿਭਾਗ ਕੇਸ ?

26 ਜਨਵਰੀ ਨੂੰ ਜਦੋਂ ਲਾਲ ਕਿਲ੍ਹੇ ‘ਤੇ ਹਿੰਸਾ ਹੋਈ ਸੀ ਤਾਂ ਉਸ ਸਮੇਂ ਲਾਲ ਕਿਲ੍ਹੇ ਵਿੱਚ ਤੋੜ-ਫੋੜ ਕੀਤੀ ਗਈ ਸੀ, ਉਸੇ ਸਿਲਸਿਲੇ ਵਿੱਚ ਆਰਕੀਉਲੋਜੀਕਲ ਸਰਵੇ ਆਫ ਇੰਡੀਆ (Archeological survey of India) ਯਾਨੀ ਭਾਰਤੀ ਪੁਰਾਤੱਤਵ ਵਿਭਾਗ ਨੇ ਦੀਪ ਸਿੱਧੂ ‘ਤੇ ਇਨ੍ਹਾਂ ਦੀ ਤੋੜ-ਫੋੜ ਕਰਨ ਜਾਂ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੂੰ ਐੱਫਆਈਆਰ ਦਰਜ ਕਰਵਾਈ ਸੀ।

Exit mobile version