The Khalas Tv Blog Punjab ਸਿਰ ‘ਤੇ ਦਸਤਾਰ ਸਜਾ ਕੇ ਅੰਮ੍ਰਿਤਸਰ ਪਹੁੰਚੀ ਅਦਾਕਾਰ ਰੀਨਾ ਰਾਏ…
Punjab

ਸਿਰ ‘ਤੇ ਦਸਤਾਰ ਸਜਾ ਕੇ ਅੰਮ੍ਰਿਤਸਰ ਪਹੁੰਚੀ ਅਦਾਕਾਰ ਰੀਨਾ ਰਾਏ…

Actor Reena Rai arrived in Amritsar with a turban on her head...

ਸਿਰ 'ਤੇ ਦਸਤਾਰ ਸਜਾ ਕੇ ਅੰਮ੍ਰਿਤਸਰ ਪਹੁੰਚੀ ਅਦਾਕਾਰ ਰੀਨਾ ਰਾਏ...

ਅੰਮ੍ਰਿਤਸਰ : ਪੰਜਾਬੀ ਅਦਾਕਾਰਾ ਰੀਨਾ ਰਾਏ ਅੱਜ ਅੰਮ੍ਰਿਤਸਰ ਵਿਖੇ ਪਹੁੰਚੀ। ਇਸ ਮੌਕੇ ਉਨ੍ਹਾਂ ਨੇ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਦਰਅਸਲ, ਅੱਜ ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਜਨਮ ਦਿਨ ਸੀ। ਇਸ ਮੌਕੇ ਦੀਪ ਸਿੱਧੂ ਦੇ ਕਈ ਸਮਰਥਕ ਵੀ ਉਸਦੇ ਨਾਲ ਪਹੁੰਚੇ ਹਨ।

ਦੱਸ ਦਈਏ ਦੀਪ ਸਿੱਧੂ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਹਾਦਸੇ ਸਮੇਂ ਰੀਨਾ ਰਾਏ ਵੀ ਦੀਪ ਸਿੱਧੂ ਦੇ ਨਾਲ ਗੱਡੀ ਵਿਚ ਸਵਾਰ ਸੀ ਪਰ ਉਸ ਦਾ ਬਚਾਅ ਹੋ ਗਿਆ ਸੀ। ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਦੀਪ ਸਿੱਧੂ ਦੀ ਯਾਦ ਵਿੱਚ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।

ਦੱਸ ਦਈਏ ਪਿਛਲੇ ਮਹੀਨੇ ਹੀ ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਨੇ ਇੱਕ ਸਾਲ ਬਾਅਦ ਐਕਸੀਡੈਂਟ ਵਾਲੇ ਦਿਨ ਨੂੰ ਲੈਕੇ ਕਈ ਖੁਲਾਸੇ ਕੀਤੇ ਸਨ। ਉਸ ਨੇ ਆਪਣੇ ਯੂਟਿਊਬ ਚੈਨਲ ਉੱਪਰ ਇੱਕ ਵੀਡੀਓ ਅਪਲੋਡ ਕੀਤਾ ਸੀ, ਜਿਸ ਵਿੱਚ ਉਸ ਵਿਸਥਾਰ ਵਿੱਚ ਦੱਸਿਆ ਸੀ ਕਿ ਐਕਸੀਡੈਂਟ ਵਾਲੇ ਦਿਨ ਦੀਪ ਸਿੱਧੂ ਨਾਲ ਕੀ ਵਾਪਰਿਆ ਸੀ। ਜਿਸ ਕਰਕੇ ਰੀਨਾ ਰਾਏ ਕਾਫੀ ਚਰਚਾ ਵਿੱਚ ਰਹੀ ਸੀ। ਦੱਸ ਦਈਏ ਇਸ ਸਾਲ 15 ਫਰਵਰੀ ਨੂੰ ਦੀਪ ਸਿੱਧੂ ਦੀ ਪਹਿਲੀ ਬਰਸੀ ਸੀ।

Exit mobile version