ਕੈਨੇਡਾ ਸਰਕਾਰ (Canada Government) ਨੇ ਵਰਕ ਪਰਮਿਟ (Work Permit) ਵਾਲਿਆਂ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਸਰਕਾਰ ਵੱਲੋਂ 3 ਸਤੰਬਰ ਤੋਂ ਵਰਕ ਪਰਮਿਟ ਵਾਲਿਆਂ ਦਾ ਦਾਖਲਾ ਬੰਦ ਕੀਤਾ ਜਾ ਰਿਹਾ ਹੈ। ਕੈਨੇਡਾ ਦੇ ਸੂਬੇ ਕਿਊਬਿਕ ਵਿੱਚ ਵਰਕ ਪਰਮਿਟ ਬੰਦ ਕੀਤਾ ਜਾ ਰਿਹਾ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਇੰਪਲੌਇਰਜ਼ LMIA ਤੇ ਕਾਮਿਆਂ ਨੂੰ ਬੁਲਾ ਲੈਂਦੇ ਹਨ ਅਤੇ ਫਿਰ ਉਨ੍ਹਾਂ ਨੂੰ ਸਹੀ ਮੁੱਲ ਨਹੀਂ ਮਿਲਦਾ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਕਿਊਬਿਕ ਸੂਬੇ ਵੱਲੋਂ ਲੇਬਰ ਮਾਰਕੀਟ ਇੰਪੈਕਟ ਅਸੈਸਮੈਂਟ ਵਾਲੀਆਂ ਅਰਜ਼ੀਆਂ ਨੂੰ 3 ਸਤੰਬਰ ਤੋਂ ਬੰਦ ਕੀਤਾ ਜਾ ਰਿਹਾ ਹੈ। ਦੱਸੀਆ ਜਾ ਰਿਹਾ ਹੈ ਕਿ ਇਹ ਪਾਬੰਦੀ 6 ਮਹੀਨੇ ਤੱਕ ਜਾਰੀ ਰਹੇਗੀ। ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ 27.47 ਪ੍ਰਤੀ ਘੰਟਾ ਤੋਂ ਘੱਟ ਉਜਰਤ ਵਾਲੀਆਂ ਅਰਜ਼ੀਆਂ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ। ਦੱਸ ਦੇਈਏ ਕਿ ਕਿਊਬਿਕ ਵਿੱਚ ਦਰਮਿਆਨੀ ਉਜਰਤ 27 ਡਾਲਰ ਚੱਲ ਰਹੀ ਹੈ। ਸਰਕਾਰ ਵੱਲੋਂ ਟੈਂਪਰੇਰੀ ਰੈਜ਼ੀਡੈਂਟਸ ਨੂੰ ਸੱਦਣਾ ਚਾਹੁੰਦੀ ਹੈ।
ਇਸ ਸਬੰਧੀ ਐਲਾਨ ਕਰਦਿਆਂ ਕਿਊਬਿਕ ਦੇ ਪ੍ਰੀਮੀਅਰ ਫ੍ਰਾਂਕੋਇਸ ਲੇਗੌਲਟ ਅਤੇ ਕਿਊਬਿਕ ਦੇ ਇਮੀਗ੍ਰੇਸ਼ਨ ਮੰਤਰੀ ਕ੍ਰਿਸਟੀਨ ਫਰੇਚੇਟ ਕਿਹਾ ਕਿ $27.47 CAD ਤੋਂ ਘੱਟ ਉਜਰਤ ਵਾਲਿਆਂ ਲਈ ਇਹ ਪਾਬੰਦੀ 6 ਮਹੀਨੇ ਤੱਕ ਜਾਰੀ ਰਹੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਨੂੰ ਕੈਨੇਡਾ ਦੀ ਸੰਘੀ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ। ਇਸ ਸਬੰਧੀ ਪੇਸ਼ ਕੀਤੀ ਰਿਪੋਰਟ ਵਿੱਚ ਕਿਹਾ ਕਿ ਵਿਦੇਸ਼ ਤੋਂ ਕੰਮ ਕਰਨ ਲਈ ਲੋਕਾਂ ਸਰੀਰਕ ਤੌਰ ਦੇ ਨਾਲ ਮਾਨਸਿਕ ਤਸੀਹੇ ਵੀ ਝੱਲ ਰਹੇ ਹਨ ਅਤੇ ਉਨ੍ਹਾਂ ਤੋਂ ਕੰਮ ਕਰਵਾਉਣ ਵਾਲੇ ਮਾਲਕ ਕਾਮਿਆਂ ਨੂੰ ਤਨਖਾਹਾਂ ਦੇਣ ਤੋਂ ਵੀ ਇਨਕਾਰ ਕਰ ਦਿੰਦੇ ਹਨ। ਇੱਥੋਂ ਤੱਕ ਕੀ ਮਾਲਕ ਕਾਮਿਆਂ ਪ੍ਰਤੀ ਮਾੜੀ ਸ਼ਬਦਾਵਲੀ ਦੀ ਵੀ ਵਰਤੋਂ ਕਰਦੇ ਹਨ। ਇਸ ਦੇ ਨਾਲ ਹੀ ਸੈਕਸ਼ੁਅਲ ਹੈਰਾਸਮੈਂਟ ਦੀਆਂ ਵੀ ਕਈ ਸ਼ਿਕਾਇਤਾਂ ਪ੍ਰਾਪਤ ਹੋਇਆ ਹਨ।
ਕੈਨੇਡਾ ਦੇ ਇਮੀਗਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਕਿਸੇ ਵੀ ਕਾਮੇ ਨਾਲ ਮਾੜੇ ਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਕੈਨੇਡਾ ਸਰਕਾਰ ਕਿਊਬਿਕ ਵਾਂਗ ਇਸ ਨਿਯਮ ਨੂੰ ਪੂਰੇ ਕੈਨੇਡਾ ਵਿੱਚ ਲਾਗੂ ਕਰ ਸਕਦੀ ਹੈ ਤਾਂ ਜੋ ਇਕ ਤੈਅ ਕੀਤੀ ਤਨਖਾਹ ਤੋਂ ਹੇਠਾਂ ਵਾਲੀਆਂ ਕੰਪਨੀਆਂ ਐਲ.ਐਮ.ਆਈ.ਏ. ਅਰਜ਼ੀਆਂ ਦਾਖਲ ਨਹੀਂ ਕਰ ਸਕਣਗੀਆਂ। ਇਸ ਦੇ ਨਾਲ ਹੀ ਸਰਕਾਰ ਵੱਲੋਂ ਇੰਪਲੌਇਰਜ਼ ਲਈ ਨਿਯਮ ਸਖਤ ਕਰਨ ਦੀ ਗੱਲ਼ ਕਹੀ ਹੈ।
ਇਹ ਵੀ ਪੜ੍ਹੋ – ਪੰਜਾਬ ‘ਚ ਹੋਇਆ ਇੰਨੇ ਕਰੋੜ ਦਾ ਨਿਵੇਸ਼! ਆਪ ਲੀਡਰ ਨੀਲ ਗਰਗ ਨੇ ਵਪਾਰੀਆਂ ਨੂੰ ਦਿੱਤੀਆਂ ਸਹੂਲਤਾਂ ਦੀ ਜਾਣਕਾਰੀ ਕੀਤੀ ਸਾਂਝੀ