‘ਦ ਖ਼ਾਲਸ ਬਿਊਰੋ :ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਉੱਚ ਸਿਖਿਆ ਲਈ ਕਾਲਜਾਂ ਵਿੱਚ ਦਾਖਲੇ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ,ਜਿਸ ਅਨੁਸਾਰ ਦਿੱਲੀ ਯੂਨੀਵਰਸਿਟੀ ਸਮੇਤ ਇਸ ਦੁਆਰਾ ਫੰਡ ਪ੍ਰਾਪਤ ਸਾਰੀਆਂ ਕੇਂਦਰੀ ਯੂਨੀਵਰਸਿਟੀਆਂ ਲਈ ਵਿਦਿਆਰਥੀਆਂ ਨੂੰ ਅੰਡਰ ਗਰੈਜੂਏਟ ਵਿੱਚ ਦਾਖਲਾ ਦੇਣ ਲਈ ਨਵੇਂ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ ਦੇ ਅੰਕਾਂ ਦੀ ਵਰਤੋਂ ਕਰਨੀ ਜਰੂਰੀ ਹੋਵੇਗੀ । ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਚੇਅਰਮੈਨ ਐਮ ਜਗਦੀਸ਼ ਕੁਮਾਰ ਨੇ ਐਲਾਨ ਕਰਦਿਆਂ ਕਿਹਾ ਹੇ ਕਿ ਹੁਣ ਸਾਰੀਆਂ ਕੇਂਦਰੀ ਯੂਨੀਵਰਸਿਟੀਆਂ ਵਿੱਚ ਅੰਡਰ ਗ੍ਰੈਜੂਏਟ ਕੋਰਸਾਂ ਵਿੱਚ ਦਾਖਲੇ ਲਈ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ ਪਾਸ ਕਰਨਾ ਜਰੂਰੀ ਹੋਵੇਗਾ। ਇਸ ਸਾਲ ਜੁਲਾਈ ਦੇ ਪਹਿਲੇ ਹਫ਼ਤੇ ਇਹ ਪ੍ਰੀਖਿਆ ਲਈ ਜਾਵੇਗੀ।
ਕੰਪਿਊਟਰ ਆਧਾਰਿਤ ਇਸ ਟੈਸਟ ਵਿੱਚ ਸਿਲੇਬਸ 12ਵੀਂ ਜਮਾਤ ਦਾ ਹੋਵੇਗਾ ਤੇ ਨੈਸ਼ਨਲ ਟੈਸਟਿੰਗ ਏਜੰਸੀ ਇਹ ਟੈਸਟ ਕਰਵਾਏਗੀ। 13 ਭਾਸ਼ਾਵਾਂ ਵਿੱਚ ਲਈ ਜਾਣ ਵਾਲੀ ਇਹ ਪ੍ਰੀਖਿਆ ਦੋ ਸ਼ਿਫਟਾਂ ਵਿੱਚ ਹੋਵੇਗੀ ।