Punjab Religion

Adv. ਧਾਮੀ ਦਾ ਅਸਤੀਫ਼ਾ ਨਾ ਮਨਜ਼ੂਰ, SGPC ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਫੈਸਲਾ

ਅੱਜ ਚੰਡੀਗੜ੍ਹ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਹੋਈ। ਜਿਸ ਨੂੰ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਉੱਪਰ ਅਹਿਮ ਫੈਸਲਾ ਲੈਂਦਿਆਂ ਉਸ ਨੂੰ ਨਾ-ਮਨਜ਼ੂਰ ਕਰ ਦਿੱਤਾ ਗਿਆ। ਉਹ SGPC ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ।

ਮੀਡੀਆ ਨਾਲ ਗੱਲ ਕਰਦਿਆਂ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਉਹ ਹਰਜਿੰਦਰ ਸਿੰਘ ਧਾਮੀ ਦੇ ਘਰ ਜਾ ਕੇ ਅਪੀਲ ਕਰਨਗੇ ਕਿ ਉਹ ਆਪਣੀਆਂ ਸੇਵਾਵਾਂ ਦੁਬਾਪਾ ਸੰਭਾਲਣ। ਉਨ੍ਹਾਂ ਨੇ ਕਿਹਾ ਕਿ ਕਮੇਟੀ ਵਿਚ ਇਸ ਸੰਬੰਧੀ ਇਕ ਮਤਾ ਪਾਇਆ ਗਿਆ। ਇਸ ਦੇ ਨਾਲ ਹੀ ਕਮੇਟੀ ’ਚ ਫ਼ੈਸਲਾ ਲਿਆ ਗਿਆ ਕਿ ਕਮੇਟੀ ਮੈਂਬਰ ਧਾਮੀ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ ਤੇ ਉਨ੍ਹਾਂ ਦੇ ਘਰ ਦੇ ਜਾ ਕੇ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕਰਨਗੇ।