The Khalas Tv Blog India ਇਜ਼ਰਾਈਲ ‘ਚ ਰਹਿਣ ਵਾਲੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ, ਸਰਕਾਰ ਨੇ ਕਿਹਾ- ਸਾਵਧਾਨ ਰਹੋ…
India International

ਇਜ਼ਰਾਈਲ ‘ਚ ਰਹਿਣ ਵਾਲੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ, ਸਰਕਾਰ ਨੇ ਕਿਹਾ- ਸਾਵਧਾਨ ਰਹੋ…

Advisory issued for Indians living in Israel, government said - be careful...

ਇਜ਼ਰਾਈਲ ‘ਚ ਹਮਾਸ ਦੇ ਹਮਲੇ ਤੋਂ ਬਾਅਦ ਭਾਰਤ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਤੇਲ ਅਵੀਵ ਵਿੱਚ ਭਾਰਤੀ ਦੂਤਾਵਾਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, “ਇਸਰਾਈਲ ਵਿੱਚ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਇਜ਼ਰਾਈਲ ਵਿੱਚ ਰਹਿਣ ਵਾਲੇ ਭਾਰਤੀਆਂ ਨੂੰ ਸੁਚੇਤ ਰਹਿਣ ਅਤੇ ਸਥਾਨਕ ਪ੍ਰਸ਼ਾਸਨ ਦੁਆਰਾ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।” ਸਰਕਾਰ ਨੇ ਭਾਰਤੀ ਨਾਗਰਿਕਾਂ ਨੂੰ ਗੈਰ-ਜ਼ਰੂਰੀ ਗਤੀਵਿਧੀਆਂ ਤੋਂ ਬਚਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਹੈ।

ਭਾਰਤੀ ਦੂਤਾਵਾਸ ਨੇ ਇਜ਼ਰਾਈਲ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਬਿਨਾਂ ਕਿਸੇ ਕਾਰਨ ਦੇ ਬਾਹਰ ਨਾ ਜਾਣ ਅਤੇ ਸੁਰੱਖਿਅਤ ਥਾਵਾਂ ਦੇ ਨੇੜੇ ਰਹਿਣ ਲਈ ਕਿਹਾ ਹੈ। ਦੂਤਾਵਾਸ ਨੇ ਭਾਰਤੀਆਂ ਨੂੰ ਇਜ਼ਰਾਇਲੀ ਹੋਮ ਫਰੰਟ ਕਮਾਂਡ ਦੀ ਵੈੱਬਸਾਈਟ ‘ਤੇ ਨਜ਼ਰ ਰੱਖਣ ਲਈ ਕਿਹਾ ਹੈ। ਐਮਰਜੈਂਸੀ ਨੰਬਰ ਵੀ ਜਾਰੀ ਕੀਤੇ ਗਏ ਹਨ। ਇਜ਼ਰਾਈਲ ‘ਚ ਕਰੀਬ 18 ਹਜ਼ਾਰ ਭਾਰਤੀ ਰਹਿੰਦੇ ਹਨ।

ਦੱਸ ਦਈਏ ਕਿ ਇਜ਼ਰਾਈਲ ਨੇ ਅੱਜ ਕਿਹਾ ਹੈ ਕਿ ਹਮਾਸ ਨੇ ਉਸ ਖ਼ਿਲਾਫ਼ ਜੰਗ ਛੇੜ ਦਿੱਤੀ ਹੈ ਤੇ ਇਸ ਵਿੱਚ ਜਿੱਤ ਉਸੇ ਦੀ ਹੋਵੇਗੀ। ਉਸ ਨੇ ਸਪਸ਼ਟ ਕੀਤਾ ਕਿ ਹਮਾਸ ਨੇ ਅਜਹਿਾ ਕਰਕੇ ਬੜੀ ਭਿਆਨਕ ਗਲਤੀ ਕੀਤੀ ਹੈ। ਇਸ ਤੋਂ ਪਹਿਲਾਂ ਇਜ਼ਰਾਇਲੀ ਫੌਜ ਨੇ ਕਿਹਾ ਕਿ ਉਹ ਗਾਜ਼ਾ ਪੱਟੀ ਵਿੱਚ ਕੁਝ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਰਹੀ ਹੈ।

ਅਤਵਿਾਦੀ ਸਮੂਹ ਹਮਾਸ ਨੇ ਇਜ਼ਰਾਈਲ ਵਿਰੁੱਧ ਨਵੀਂ ਫੌਜੀ ਮੁਹਿੰਮ ਦਾ ਐਲਾਨ ਕਰਨ ਤੋਂ ਬਾਅਦ ਯੇਰੂਸ਼ਲਮ ਵਿੱਚ ਹਵਾਈ ਹਮਲਿਆਂ ਦੀ ਚਿਤਾਵਨੀ ਦਿੱਤੀ ਗਈ ਹੈ। ਇਜ਼ਰਾਈਲ ਵੱਲੋਂ ਰਾਕੇਟ ਰੋਕੂ ਪ੍ਰਣਾਲੀ ਤਾਇਨਾਤ ਕਰਨ ਤੋਂ ਬਾਅਦ ਘੱਟੋ-ਘੱਟ ਤਿੰਨ ਧਮਾਕੇ ਸੁਣੇ ਗਏ। ਇਸ ਤੋਂ ਪਹਿਲਾਂ ਹਮਾਸ ਦੇ ਫੌਜੀ ਵਿੰਗ ਦੇ ਨੇਤਾ ਨੇ ਨਵੀਂ ਫੌਜੀ ਮੁਹਿੰਮ ਦੇ ਹਿੱਸੇ ਵਜੋਂ ਇਜ਼ਰਾਈਲ ‘ਤੇ 5,000 ਤੋਂ ਵੱਧ ਰਾਕੇਟ ਦਾਗੇ ਜਾਣ ਦਾ ਦਾਅਵਾ ਕੀਤਾ ਸੀ।

ਇਜ਼ਰਾਇਲੀ ਫੌਜ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਫਲਸਤੀਨੀ ਅਤਵਿਾਦੀ ਗਾਜ਼ਾ ਪੱਟੀ ਤੋਂ ਇਜ਼ਰਾਈਲ ਵਿਚ ਦਾਖਲ ਹੋਏ ਹਨ ਅਤੇ ਸਰਹੱਦੀ ਖੇਤਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਦੇ ਆਦੇਸ਼ ਦਿੱਤੇ ਗਏ ਹਨ।

Exit mobile version