ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 9 ਦਸੰਬਰ ਨੂੰ ਬੁਲਾਈ ਗਈ ਹੈ। ਇਸ ਦੀ ਪ੍ਰਧਾਨਗੀ ਹਰਜਿੰਦਰ ਸਿੰਘ ਧਾਮੀ (Harjinder Singh Dhami) ਕਰਨਗੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹੰਗਾਮੀ ਇਕੱਤਰਤਾ ਪੰਥਕ ਮਾਮਲਿਆਂ ‘ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ। ਦੱਸ ਦੇਈਏ ਕਿ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸਵੇਰੇ 9 ਵਜੇ ਹੋਵੇਗੀ।
ਇਹ ਵੀ ਪੜ੍ਹੋ – ਹਰਿਆਣਾ ਪੁਲਿਸ ਨੇ ਅੱਗੇ ਨਹੀਂ ਵਧਣ ਦਿੱਤੇ ਕਿਸਾਨ! ਅੱਥਰੂ ਗੈਸ ਹਮਲੇ ‘ਚ ਕਿਸਾਨ ਹੋਇਆ ਜਖਮੀ