India International Punjab

ਪਾਕਿਸਤਾਨ ‘ਚ ਦੋ ਸਿੱਖਾਂ ਦੇ ਕ ਤਲ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਨਿੰ ਦਾ

‘ਦ ਖ਼ਾਲਸ ਬਿਊਰੋ : ਪਾਕਿਸਤਾਨ ਦੇ ਪੇਸ਼ਾਵਰ ਵਿੱਚ ਦੋ ਸਿੱਖਾਂ ਨੂੰ ਗੋ ਲੀਆਂ ਮਾ ਰ ਕੇ ਕਤ ਲ ਕੀਤੇ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਸ਼ਬ ਦਾ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਵਾਰ ਹਮ ਲੇ ਹੋ ਚੁੱਕੇ ਹਨ। ਪਿਛਲੇ ਸਾਲ ਹਕੀਮ ਸਤਨਾਮ ਸਿੰਘ ਦਾ ਕਤ ਲ ਕੀਤਾ ਗਿਆ ਸੀ ਅਤੇ ਕੁਝ ਦਿਨ ਪਹਿਲਾਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪੁੱਤਰਾਂ ’ਤੇ ਭੂ-ਮਾਫੀਆ ਨੇ ਹਮ ਲਾ ਕੀਤਾ ਸੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸੇ ਤਰ੍ਹਾਂ ਘੱਟ ਗਿਣਤੀਆਂ ਉਤੇ ਹਮ ਲੇ ਦੀਆਂ ਕਈ ਹੋਰ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਵਾਪਰ ਰਹੀਆਂ ਅਜਿਹੀਆਂ ਘਟ ਨਾਵਾਂ ਕਾਰਨ ਘੱਟ ਗਿਣਤੀਆਂ ਡਰ ਦੀ ਭਾਵਨਾ ਪੈਦਾ ਹੋ ਰਹੀ ਹੈ ਜਿਸ ਪ੍ਰਤੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ।

ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਨਾਲ ਪੂਰੀ ਦੁਨੀਆਂ ਅੰਦਰ ਸ਼ਾਝੀਵਾਲਤਾ ਦਾ ਸੁਨੇਹਾ ਫੈਲਿਆ ਪਰ ਦੁੱਖ ਦੀ ਗਲ ਹੈ ਕਿ ਅੱਜ ਗੁਰੂ ਸਾਹਿਬ ਦੇ ਸਿੱਖਾਂ ਨੂੰ ਹੀ ਨ ਸ਼ਾਨਾ ਬਣਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਿੱਖਾਂ ਦਾ ਪਾਕਿਸਤਾਨ ਨਾਲ ਗੂੜਾ ਰਿਸ਼ਤਾ ਹੈ, ਕਿਉਂਕਿ ਪਾਕਿਸਤਾਨ ਵਿਚ ਸਿੱਖਾਂ ਦੇ ਬਹੁਤ ਸਾਰੇ ਗੁਰਦੁਆਰੇ ਹਨ ਅਤੇ ਸਿੱਖ ਉਥੋਂ ਦੇ ਵਿਕਾਸ ਵਿਚ ਵੀ ਵੱਡਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਇਸ ਮਾਮਲੇ ਵੱਲ ਵਿਸ਼ੇਸ ਧਿਆਨ ਦੇ ਕੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਸਿੱਖਾਂ ਦੇ ਜਾ ਨ-ਮਾ ਲ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕੇ।