Punjab Religion

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami ) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਇਹ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਅੰਤ੍ਰਿਮ ਕਮੇਟੀ ਨੂੰ ਸੌਂਪ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਫਾਰਗ ਕਰਨ ਸੰਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਫੇਸਬੁਕ ’ਤੇ ਪਾਈ ਪੋਸਟ ਵਿਚ ਇਸ ਕਾਰਵਾਈ ਨੂੰ ਨਿੰਦਣਯੋਗ ਤੇ ਮੰਦਭਾਗਾ ਕਰਾਰ ਦਿੱਤਾ ਸੀ।

ਧਾਮੀ ਨੇ ਕਿਹਾ ਕਿ ਇਸ ਤੋਂ ਬਾਅਦ ਮੈਂ ਨੈਤਿਕ ਤੌਰ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਅੰਤਰਿੰਗ ਕਮੇਟੀ ਨੂੰ ਦੇ ਦਿੱਤਾ ਹੈ। ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਇਹ ਵੀ ਐਲਾਨ ਕੀਤਾ ਕਿ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਅਕਾਲੀ ਦਲ ਮੈਂਬਰਸ਼ਿਪ ਦੀ ਭਰਤੀ ਸੰਬੰਧੀ, ਜੋ ਸੱਤ ਮੈਂਬਰੀ ਕਮੇਟੀ ਦਾ ਉਨ੍ਹਾਂ ਨੂੰ ਮੁਖੀ ਬਣਾਇਆ ਗਿਆ ਸੀ। ਉਹ ਉਸ ਤੋਂ ਵੀ ਜਥੇਦਾਰ ਸਾਹਿਬ ਨੂੰ ਅਸਤੀਫ਼ਾ ਭੇਜ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਦਾ ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।।