The Khalas Tv Blog International ਪਾਕਿਸਤਾਨ ਵਿੱਚ ਅਫਗਾਨ ਰਾਜਦੂਤ ਦੀ ਲੜਕੀ ਨੂੰ ਕਿਡਨੈਪ ਕਰਕੇ ਕੁੱਟਿਆ
International

ਪਾਕਿਸਤਾਨ ਵਿੱਚ ਅਫਗਾਨ ਰਾਜਦੂਤ ਦੀ ਲੜਕੀ ਨੂੰ ਕਿਡਨੈਪ ਕਰਕੇ ਕੁੱਟਿਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪਾਕਿਸਤਾਨ ਵਿੱਚ ਅਫਗਾਨਿਸਤਾਨ ਦੇ ਰਾਜਦੂਤ ਨੂੰ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਕਿਡਨੈਪ ਕਰਨ ਦੀ ਕੋਸ਼ਿਸ਼ ਕੀਤੀ ਹੈ।ਇਹ ਜਾਣਕਾਰੀ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੀ ਪੁਲਿਸ ਦੇ ਹਵਾਲੇ ਨਾਲ ਮਿਲ ਰਹੀ ਹੈ।ਪੁਲਿਸ ਦਾ ਕਹਿਣਾ ਹੈ ਕਿ ਹਾਲਾਂਕਿ ਇਸ ਤੋਂ ਬਾਅਦ ਹਮਲਾਵਰ ਇਹ ਕਰਨ ਤੋਂ ਸਫਲ ਨਹੀਂ ਹੋਏ, ਪਰ ਅਣਪਛਾਤੇ ਹਮਲਾਵਰਾਂ ਨੇ ਰਾਜਦੂਤ ਦੀ ਬੇਟੀ ਨਾਲ ਹਿੰਸਾ ਜਰੂਰ ਕੀਤੀ ਹੈ, ਜਿਸ ਤੋਂ ਬਾਅਦ ਉਹ ਫਰਾਰ ਹੋ ਗਏ ਹਨ।

ਇਸ ਘਟਨਾ ਤੋਂ ਬਾਅਦ ਪਾਕਿਸਤਾਨ ਦੇ ਵਜ਼ੀਰੇ-ਏ-ਆਜ਼ਮ ਇਮਰਾਨ ਖਾਨ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਗ੍ਰਹਿ ਮੰਤਰਾਲੇ, ਪੁਲਿਸ ਅਤੇ ਸਬੰਧਿਤ ਏਜੰਸੀਆਂ ਨੂੰ ਇਸ ਘਟਨਾ ਦੀ ਪਹਿਲ ਦੇ ਅਧਾਰ ਉੱਤੇ ਪੜਤਾਲ ਕਰਨ ਲਈ ਕਿਹਾ ਹੈ।

ਜਾਣਕਾਰੀ ਅਨੁਸਾਰ ਇਮਰਾਨ ਖਾਨ ਨੇ 48 ਘੰਟਿਆਂ ਵਿਚ ਇਸ ਮਾਮਲੇ ਦੀ ਰਿਪੋਰਟ ਤਲਬ ਕਰਨ ਲਈ ਕਿਹਾ ਹੈ।

ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਨੇ ਟਵੀਟ ਕਰਕੇ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਪਾਕਿਸਤਾਨ ਵਿੱਚ ਅਫਗਾਨਿਸਤਾਨ ਦੇ ਰਾਜਦੂਤ ਦੀ ਬੇਟੀ ਨੂੰ ਕਿਡਨੈਪ ਕਰਕੇ ਕੁੱਟਮਾਰ ਕਰਨਾ ਬਹੁਤ ਦੁਖਦਾਈ ਹੈ। ਇਹ ਬਹੁਤ ਹੀ ਨਿੰਦਣਯੋਗ ਕਾਰਜ ਹੈ। ਉਨ੍ਹਾਂ ਕਿਹਾ ਪਾਕਿਸਤਾਨ ਦੀ ਸਰਕਾਰ ਤੋਂ ਅਪੀਲ ਕਰਦਾ ਹਾਂ ਕਿ ਪੂਰੇ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸਜਾ ਦਿੱਤੀ ਜਾਵੇ।

Exit mobile version