ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲ ਕਰਦਿਆਂ ਸਮੁੱਚੇ ਪੰਜਾਬੀਆਂ ਦਾ ਧੰਨਵਾਦ ਕੀਤਾ। ਇਸਦੇ ਨਾਲ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਮੁੜ ਤੋਂ ਪੰਜਾਬ ਨੂੰ ਇੱਕ ਨੰਬਰ ਸੂਬੇ ਬਣਾਉਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਅਸਲੀ ਵਾਰਿਸ ਸ਼੍ਰੋਮਣੀ ਅਕਾਲੀ ਦਲ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਅਤੇ ਦੇਸ਼ ਦੇ ਹਿੱਤ ਲਈ ਕੁਰਬਾਨੀਆਂ ਦਿੱਤੀਆਂ ਹਨ।