The Khalas Tv Blog India ਦਿੱਲੀ ਤੋਂ ਬਾਅਦ ਹੁਣ ਪੰਜਾਬ ‘ਚ ਵੀ ਕ੍ਰਾਂਤੀ ਸ਼ੁਰੂ : ਕੇਜਰੀਵਾਲ
India Punjab

ਦਿੱਲੀ ਤੋਂ ਬਾਅਦ ਹੁਣ ਪੰਜਾਬ ‘ਚ ਵੀ ਕ੍ਰਾਂਤੀ ਸ਼ੁਰੂ : ਕੇਜਰੀਵਾਲ

ਦ ਖ਼ਾਲਸ ਬਿਊਰੋ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਚ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿੱਚ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ । ਇਹ ਮੁਹੱਲਾ ਕਲੀਨਿਕ ਹਲਕਾ ਉੱਤਰੀ ਵਿੱਚ ਵਿਧਾਇਕ ਮਦਨ ਲਾਲ ਬੱਗਾ ਦੇ ਖੇਤਰ ਵਿੱਚ ਹੈ, ਜਿਸ ਦਾ ਉਦਘਾਟਨ ਮੁੱਖ ਮੰਤਰੀ ਮਾਨ ਵੱਲੋਂ ਕੀਤਾ ਗਿਆ ਹੈ । ਪੰਜਾਬ ਵਿੱਚ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ‘ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਧਾਈ ਦਿੱਤੀ ਹੈ।


ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ, “ਪੰਜਾਬ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈ। ਸਿਹਤ ਦੇ ਖੇਤਰ ਵਿੱਚ ਦਿੱਲੀ ਦੇ ਬਾਅਦ ਹੁਣ ਪੰਜਾਬ ਵਿੱਚ ਵੀ ਕ੍ਰਾਂਤੀ ਸ਼ੁਰੂ ਹੋ ਗਈ ਹੈ। ਇਹ ਇੱਕ ਸ਼ੁਰੂਆਤ ਹੈ। ਪੰਜਾਬ ਦੇ ਹਰ ਕੋਨੇ ਵਿੱਚ ਮੁਹੱਲਾ ਕਲੀਨਿਕ ਖੁੱਲ੍ਹਣਗੇ।

ਦੱਸ ਦੇਈਏ ਕਿ ਮੁਹੱਲਾ ਕਲੀਨਿਕਾਂ ਵਿੱਚ 41 ਤਰ੍ਹਾਂ ਦੇ ਟੈਸਟ ਕੀਤੇ ਜਾਣਗੇ ਅਤੇ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹੱਲਾ ਕਲੀਨਿਕ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲ੍ਹੇ ਜਾਣਗੇ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 4 ਮੈਂਬਰਾਂ ਦੇ ਸਟਾਫ਼ ਨਾਲ ਇੱਕ MBBS ਡਾਕਟਰ ਮੌਜੂਦ ਰਹਿਣਗੇ।

ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾਅਵਾ ਕੀਤਾ ਕਿ ਪੰਜਾਬ ਵਿੱਚ ਕੋਈ ਵੀ ਬੰਦਾ ਇਲਾਜ ਖੁਣੋਂ ਨਹੀਂ ਮਰੇਗਾ। ਮੁਹੱਲਾ ਕਲੀਨਿਕਾਂ ਵਿੱਚੋਂ ਮਰੀਜ਼ਾਂ ਨੂੰ ਦਵਾਈ ਮੁਫ਼ਤ ਮਿਲਿਆ ਕਰੇਗੀ।ਮੁੱਖ ਮੰਤਰੀ ਮਾਨ ਨੇ ਕਿਹਾ ਕਿ 16 ਮਾਰਚ ਨੂੰ ਚੁੱਕੀ ਸਹੁੰ ਨੂੰ ਫਲ ਅਤੇ ਫੁੱਲ ਲੱਗਣੇ ਸ਼ੁਰੂ ਹੋ ਗਏ ਹਨ। ਆਉਣ ਵਾਲੇ ਦਿਨਾਂ ਵਿੱਚ ਸਾਬਕਾ ਮੰਤਰੀਆਂ ਬਾਰੇ ਤੁਹਾਨੂੰ ਖ਼ਬਰਾਂ ਸੁਣਨ ਨੂੰ ਮਿਲਦੀਆਂ ਰਹਿਣਗੀਆਂ ਕਿਉਂਕਿ ਪੁਰਾਣੇ ਹਿਸਾਬ ਪੂਰੇ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਕਾਲਜ ਬੱਚਿਆਂ ਦੀ ਡਿਗਰੀ ਨੂੰ ਨਹੀਂ ਰੋਕ ਸਕਦੇ।

Exit mobile version