The Khalas Tv Blog Punjab ਡੇਰਾਬਸੀ ਤੋਂ ਬਾਅਦ ਹੁਣ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪੰਨੂਆਂ ਵਿੱਚ ਐਨਕਾਊਂਟਰ
Punjab

ਡੇਰਾਬਸੀ ਤੋਂ ਬਾਅਦ ਹੁਣ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪੰਨੂਆਂ ਵਿੱਚ ਐਨਕਾਊਂਟਰ

ਮੋਹਾਲੀ ਦੇ ਡੇਰਾਬਸੀ ਤੋਂ ਬਾਅਦ ਹੁਣ ਤਰਨਤਾਰਨ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਨੁਕਾਬਲੈ ਹੋਇਆ ਹੈ। ਤਰਨਤਾਰਨ ਵਿੱਚ, ਨੌਸ਼ਹਿਰਾ ਤੋਂ ਆ ਰਹੇ ਤਿੰਨ ਅਪਰਾਧੀਆਂ ਨੇ ਪੁਲਿਸ ਪਾਰਟੀ ਵੱਲੋਂ ਪਿੱਛਾ ਕੀਤੇ ਜਾਣ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਇਸ ਮੁਕਾਬਲੇ ਵਿੱਚ ਦੋ ਮੁਲਜ਼ਮ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ, ਜਦੋਂ ਕਿ ਇੱਕ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ, ਰੌਬਿਨ ਅਤੇ ਕਰਨਦੀਪ ਵਜੋਂ ਕੀਤੀ ਹੈ। ਜਾਣਕਾਰੀ ਅਨੁਸਾਰ, ਪੁਲਿਸ ਨੂੰ ਇਨ੍ਹਾਂ ਅਪਰਾਧੀਆਂ ਦੀ ਹਰਕਤ ਦਾ ਪਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਜਾਲ ਵਿਛਾ ਕੇ ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਕੀਤੀ।

ਜਿਵੇਂ ਹੀ ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਨੌਜਵਾਨਾਂ ਨੇ ਅਚਾਨਕ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਆਪਣੇ ਆਪ ਨੂੰ ਬਚਾਉਣ ਅਤੇ ਦੋਸ਼ੀਆਂ ਨੂੰ ਰੋਕਣ ਲਈ, ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਗੋਪੀ ਅਰਸ਼ਦੀਪ ਅਤੇ ਰੌਬਿਨ ਜ਼ਖਮੀ ਹੋ ਗਏ, ਜਦੋਂ ਕਿ ਕਰਨਦੀਪ ਨੂੰ ਸੁਰੱਖਿਅਤ ਗ੍ਰਿਫ਼ਤਾਰ ਕਰ ਲਿਆ ਗਿਆ।

Exit mobile version