ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਖਰੀਆਂ-ਖਰੀਆਂ ਸੁਣਾਈਆਂ
‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਨੇ MSP ਤੈਅ ਕਰਨ ਲਈ ਮਾਹਿਰਾਂ ਦੀ ਇੱਕ ਕਮੇਟੀ ਦਾ ਗਠਨ ਕੀਤਾ ਸੀ ਪਰ ਇਸ ਵਿੱਚ ਪੰਜਾਬ ਦੇ ਕਿਸੇ ਮਾਹਿਰ ਨੂੰ ਥਾਂ ਨਹੀਂ ਦਿੱਤੀ ਗਈ ਸੀ । ਜਿਸ ਦਾ ਪੰਜਾਬ ਸਰਕਾਰ ਵੱਲੋਂ ਵੀ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਹੁਣ ਕੇਂਦਰ ਦੇ ਇੱਕ ਹੋਰ ਫੈਸਲੇ ‘ਤੇ ਅਕਾਲੀ ਦਲ ਨੇ ਸਵਾਲ ਚੁੱਕੇ ਹਨ। ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਸ ਨੂੰ ਕਿਸਾਨਾਂ ਦੇ ਜ਼ਖ਼ ਮਾਂ ‘ਤੇ ਨਮਕ ਛਿੜਕਨ ਵਾਲਾ ਫੈਸਲਾ ਦੱਸਿਆ ਹੈ।
ਹਰਸਿਮਰਤ ਨੇ ਇਸ ਫੈਸਲੇ ‘ਤੇ ਚੁੱਕੇ ਸਵਾਲ
ਸ਼੍ਰੋਮਣੀ ਅਕਾਲੀ ਦਲ ਦੀ ਐੱਮਪੀ ਹਰਸਿਮਰਤ ਕੌਰ ਬਾਦਲ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਦੇ ਉਸ ਬਿਆਨ ‘ਤੇ ਭੜਕੀ , ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਕਣਕ ਦਾ ਐਕਸਪੋਰਟ ਬੈਨ ਹੋਣ ਤੋਂ ਬਾਅਦ ਕਿਸਾਨਾਂ ਦੀ ਆਮਦਨ ‘ਤੇ ਕੋਈ ਬੁਰਾ ਅਸਰ ਨਹੀਂ ਪਵੇਗਾ। ਹਰਸਿਮਰਤ ਨੇ ਕਿਹਾ ਤੋਮਰ ਜ਼ਮੀਨੀ ਹਕੀਕਤ ਤੋਂ ਜਾਣੂ ਨਹੀਂ ਹਨ।
ਇਸੇ ਲਈ ਉਨ੍ਹਾਂ ਦੇ ਇਹ ਸ਼ਬਦ ਕਿਸਾਨਾਂ ਦੇ ਜ਼ਖ਼ਮਾਂ ਦੇ ਨਮਕ ਛਿੜਕਨ ਦੇ ਬਰਾਬਰ ਹਨ। ਉਨ੍ਹਾਂ ਕਿਹਾ ਕਿਸਾਨ ਮਿਹਨਤ ਨਾਲ ਅਨਾਜ ਪੈਦਾ ਕਰਦੇ ਨੇ ਪਰ ਜਦੋਂ ਖਰਾਬ ਹੁੰਦਾ ਹੈ ਤਾਂ ਮੁਆਵਜ਼ਾ ਦੇਣ ਦੀ ਥਾਂ ਹੁਣ ਅਨਾਜ ਦੇ ਐਕਸਪੋਰਟ ‘ਤੇ ਵੀ ਸਰਕਾਰ ਨੇ ਬੈਨ ਲਗਾ ਦਿੱਤਾ ਹੈ ਜਿੱਥੋਂ ਕਿਸਾਨਾਂ ਨੂੰ ਮੁਨਾਫੇ ਦੀ ਉਮੀਦ ਸੀ।
ਖੇਤੀ ਕਾਨੂੰਨ ਦੇ ਵਿਰੋਧ ਵਿੱਚ ਹਰਸਿਮਰਤ ਨੇ ਅਸਤੀਫ਼ਾ ਦਿੱਤਾ
ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ਾਰਤ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਛੱਡੀ ਸੀ, ਜਿਸ ਦਾ ਅਕਾਲੀ ਦਲ ਨੂੰ ਹੁਣ ਵੀ ਵਿਰੋਧ ਝਲਨਾ ਪੈ ਰਿਹਾ ਹੈ। ਕਿਸਾਨਾਂ ਦੇ ਲਈ ਹੀ ਅਕਾਲੀ ਦਲ ਨੇ ਬੀਜੇਪੀ ਨਾਲ ਆਪਣਾ ਢਾਈ ਦਹਾਕੇ ਪੁਰਾਣਾ ਸਿਆਸੀ ਗਠਜੋੜ ਤੋੜਨ ਦਾ ਦਾਅਵਾ ਕੀਤਾ ਸੀ ਹਾਲਾਂਕਿ ਅਕਾਲੀ ਦਲ ਦੀ ਇਸ ਰਣਨੀਤੀ ਦਾ ਪਾਰਟੀ ਨੂੰ 2022 ਦੀਆਂ ਵਿਧਾਨਸਭਾ ਚੋਣਾਂ ਵਿੱਚ ਕੋਈ ਫਾਇਦਾ ਨਹੀਂ ਹੋਇਆ ਸੀ।