‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੁਲਿਸ ਨੇ ਟਿਕਰੀ ਬਾਰਡਰ ‘ਤੇ ਹੋਏ ਰੇਪ ਕੇਸ ਵਿੱਚ ਦੋ ਹੋਰ ਲੋਕਾਂ ਤੋਂ ਪੁੱਛ-ਗਿੱਛ ਕੀਤੀ ਹੈ। ਕੱਲ੍ਹ ਕਿਸਾਨ ਲੀਡਰ ਯੋਗੇਂਦਰ ਯਾਦਵ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਅੱਜ ਪੁਲਿਸ ਨੇ ਦੋ Women Activists ਯੋਗਿਤਾ ਸੁਹਾਗ ਅਤੇ ਕਵਿਤਾ, ਜਿਸਦਾ ਐੱਫਆਈਆਰ ਵਿੱਚ ਨਾਮ ਦਰਜ ਹੈ, ਤੋਂ ਤਿੰਨ ਘੰਟੇ ਪੁੱਛਗਿੱਛ ਕੀਤੀ। ਯੋਗਿਤਾ ਨੇ ਪੁਲਿਸ ਨੂੰ ਆਪਣੀ ਪੱਛਮੀ ਬੰਗਾਲ ਦੀ ਫੇਰੀ ਬਾਰੇ ਪੂਰੀ ਜਾਣਕਾਰੀ ਦਿੱਤੀ। ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਿਸ ਵੱਲੋਂ ਕਿਸਾਨ ਲੀਡਰ ਯੋਗੇਂਦਰ ਯਾਦਵ ਸਮੇਤ ਇਨ੍ਹਾਂ ਦੋਵਾਂ ਔਰਤਾਂ ਨੂੰ ਇਸ ਕੇਸ ਸਬੰਧੀ ਨੋਟਿਸ ਭੇਜਿਆ ਗਿਆ ਹੈ।
ਕੀ ਹੈ ਮਾਮਲਾ ?
ਟਿਕਰੀ ਬਾਰਡਰ ‘ਤੇ ਬੰਗਾਲ ਤੋਂ ਆਈ 26 ਸਾਲਾ ਲੜਕੀ ਨਾਲ ਬਲਾਤਕਾਰ ਦੇ ਦੋਸ਼ ਹੇਠ 6 ਵਿਅਕਤੀਆਂ ਉੱਤੇ ਪੁਲਿਸ ਨੇ ਸਮੂਹਿਕ ਬਲਾਤਕਾਰ ਅਤੇ ਅਗਵਾ ਕਰਨ ਦਾ ਮਾਮਲਾ ਦਰਜ ਕੀਤਾ ਸੀ। ਬਹਾਦਰਗੜ੍ਹ ਪੁਲਿਸ ਥਾਣੇ ਦੇ ਇੰਚਾਰਜ ਵਿਜੇ ਕੁਮਾਰ ਮੁਤਾਬਕ ਪੀੜਤਾ ਦੇ ਪਿਤਾ ਦੀ ਸ਼ਿਕਾਇਤ ਉੱਤੇ ਧਾਰਾ 365, 342, 376-ਡੀ,506 ਅਤੇ 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਫ਼ਆਈਆਰ ਮੁਤਾਬਤ ਮੁਲਜ਼ਮਾਂ ਦੀ ਪਛਾਣ ਅਨਿਲ ਮਲਿਕ, ਅਨੂਪ ਸਿੰਘ, ਅੰਕੁਸ਼ ਸਾਗਵਾਨ, ਜਗਦੀਸ਼ ਬਰਾੜ ਵਜੋਂ ਹੋਈ ਹੈ, ਇਨ੍ਹਾਂ ਤੋਂ ਇਲਾਵਾ ਇਨ੍ਹਾਂ ਦੇ ਟੈਂਟ ਵਿਚ ਨਾਲ ਰਹਿਣ ਵਾਲੀਆਂ ਦੋ ਔਰਤਾਂ ਨੂੰ ਵੀ ਕੇਸ ਵਿਚ ਨਾਮਜ਼ਦ ਕੀਤਾ ਗਿਆ ਹੈ। ਬੁਖਾਰ ਹੋਣ ਕਾਰਨ ਕੁੜੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਪੀੜਤ ਕੁੜੀ ਕੋਰੋਨਾਵਾਇਰਸ ਪੀੜਤ ਵੀ ਪਾਈ ਗਈ ਸੀ। 30 ਅਪਰੈਲ ਨੂੰ ਕੁੜੀ ਦੀ ਮੌਤ ਹੋ ਗਈ ਹੈ।