ਅੰਮ੍ਰਿਤਸਰ (Amritsar) ਵਿੱਚ ਅੰਬਰਸਰ ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਗੁਰੂਗ੍ਰਾਮ ਦੇ ਐਂਬੀਐਂਸ ਮਾਲ ਅਤੇ ਜੈਪੁਰ ਦੇ ਇੱਕ ਮਾਲ ਨੂੰ ਵੀ ਅਜਿਹੀ ਧਮਕੀ ਦਿੱਤੀ ਜਾ ਚੁੱਕੀ ਹੈ। ਧਮਕੀ ਮਿਲਣ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਇਸ ਸਬੰਧੀ ਜਾਂਚ ਕਰ ਰਹੀਆਂ ਹਨ। ਧਮਕੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਮਾਲ ਨੂੰ ਸ਼ੀਜ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੰਟਰੋਲ ਰੂਮ ਤੋਂ ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੀ ਸੂਚਨਾ ਮਿਲੀ ਹੈ।
ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਟਰੋਲ ਰੂਮ ਵਿੱਚ ਇੱਕ ਕਾਲ ਆਈ ਸੀ। ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਅਲਰਟ ‘ਤੇ ਹੈ। ਜਾਣਕਾਰੀ ਮੁਤਾਬਕ ਮਾਲ ਦੇ ਅੰਦਰ ਬੰਬ ਰੱਖੇ ਗਏ ਹਨ। ਫਿਲਹਾਲ ਪੁਲਿਸ ਟੀਮਾਂ ਮਾਲ ਦੇ ਅੰਦਰ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ। ਤਲਾਸ਼ੀ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਕਿਹਾ ਜਾ ਸਕੇਗਾ ਕਿ ਸਥਿਤੀ ਕੀ ਹੈ।
ਇਸ ਸਾਰੀ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਕਾਲ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ ਕਿ ਇਹ ਕਾਲ ਕਿਸ ਵੱਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ – ਸੰਗਰੂਰ ਦੀ ਧੀ ਨੇ ਕੈਨੇਡਾ ਪੁਲਿਸ ਵਿੱਚ ਵੱਡਾ ਅਹੁਦਾ ਹਾਸਲ ਕੀਤਾ ! ਬੱਸ ਡਰਾਇਵਿੰਗ ਤੋਂ ਕੀਤੀ ਸ਼ੁਰੂਆਤ