The Khalas Tv Blog Punjab ਇਯਾਲੀ ਨੂੰ ਮਨਾਉਣ ‘ਚ ਸੁਖਬੀਰ ਬਾਦਲ ਫੇਲ੍ਹ ਹੋਏ,ਬਾਗ਼ੀ ਵਿਧਾਇਕ ਨੇ ਖੋਲ੍ਹਿਆ ਨਵਾਂ ਮੋਰਚਾ
Punjab

ਇਯਾਲੀ ਨੂੰ ਮਨਾਉਣ ‘ਚ ਸੁਖਬੀਰ ਬਾਦਲ ਫੇਲ੍ਹ ਹੋਏ,ਬਾਗ਼ੀ ਵਿਧਾਇਕ ਨੇ ਖੋਲ੍ਹਿਆ ਨਵਾਂ ਮੋਰਚਾ

ਮਨਪ੍ਰੀਤ ਇਯਾਲੀ ਨੇ ਅਕਾਲੀ ਦਲ ਦਲ ਦੇ ਪ੍ਰਧਾਨਗੀ ਅਹੁਦੇ ‘ਤੇ ਚੁੱਕੇ ਸਨ ਸਵਾਲ, ਰਾਸ਼ਟਰਪਤੀ ਚੋਣਾਂ ਦਾ ਕੀਤਾ ਸੀ ਬਾਇਕਾਟ

ਦ ਖ਼ਾਲਸ ਬਿਊਰੋ : ਵਿਧਾਨ ਸਭਾ ਵਿੱਚ ਅਕਾਲੀ ਦਲ ਦੇ ਆਗੂ ਮਨਪ੍ਰੀਤ ਇਯਾਲੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨਾਲ ਕਿਸੇ ਵੀ ਤਰ੍ਹਾਂ ਦੀ ਸੁਲਾਹ ਦੇ ਮੂਡ ਵਿੱਚ ਨਜ਼ਰ ਨਹੀਂ ਆ ਰਹੇ । ਸੁਖਬੀਰ ਨਾਲ ਮੀਟਿੰਗ ਤੋਂ ਬਾਅਦ ਵੀ ਇਯਾਲੀ ਨੇ ਦਾਅਵਾ ਕੀਤਾ ਹੈ ਕਿ ਉਹ ਆਪਣੇ ਸਟੈਂਡ ‘ਤੇ ਕਾਇਮ ਨੇ ਉਨ੍ਹਾਂ ਕਿਹਾ ਮੈਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਚਾਹੁੰਦਾ ਹਾਂ ਸਿਰਫ਼ ਇੰਨਾਂ ਹੀ ਨਹੀਂ ਇਯਾਲੀ ਦੇ ਬਾਗੀ ਸੁਰ ਪਹਿਲਾਂ ਦੇ ਮੁਕਾਬਲੇ ਹੋਰ ਤਿੱਖੇ ਹੋ ਗਏ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

ਮਨਪ੍ਰੀਤ ਇਯਾਲੀ ਦਾ ਦਾਅਵਾ

ਪਾਰਟੀ ਦੇ ਸੀਨੀਅਰ ਆਗੂ ਅਤੇ ਤਿੰਨ ਵਾਰ ਦੇ ਵਿਧਾਇਕ ਮਨਪ੍ਰੀਤ ਇਯਾਲੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਪਾਰਟੀ ਦੇ ਅੰਦਰ ਆਪਣੀ ਅਵਾਜ਼ ਬੁਲੰਦ ਕੀਤੀ ਹੈ ਉਨ੍ਹਾਂ ਨੂੰ ਬਹੁਤ ਹਿਮਾਇਤ ਮਿਲ ਰਹੀ ਹੈ। ਉਨ੍ਹਾਂ ਨੇ ਕਿਹਾ ਹਲਕੇ ਦੇ ਲੋਕਾਂ ਤੋਂ ਇਲਾਵਾ ਦੇਸ਼ ਵਿਦੇਸ਼ ਤੋਂ ਉਨ੍ਹਾਂ ਨੂੰ ਇਸ ਦੇ ਲਈ ਫੋਨ ਆ ਰਹੇ ਹਨ ਅਤੇ ਆਪਣੇ ਸਟੈਂਡ ‘ਤੇ ਕਾਇਮ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਅਕਾਲੀ ਦਲ ਦੇ ਆਗੂ ਮਨਪ੍ਰੀਤ ਇਯਾਲੀ

ਮਨਪ੍ਰੀਤ ਇਯਾਲੀ ਨੇ ਰਾਸ਼ਟਰਪਤੀ ਚੋਣਾਂ ਦੇ ਬਾਇਕਾਟ ਦਾ ਐਲਾਨ ਕਰਦੇ ਹੋਏ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲੋ ਪਾਰਟੀ ਨੇ ਸਲਾਹ ਨਹੀਂ ਲਈ ਸਿਰਫ਼ ਇੰਨਾਂ ਹੀ ਨਹੀਂ ਇਯਾਲੀ ਨੇ ਕਿਹਾ ਕਿ ਪਾਰਟੀ ਬੀਜੇਪੀ ਨਾਲ ਕਿਵੇਂ ਜਾ ਸਕਦੀ ਹੈ । ਜਿਸ ਨੇ ਕਿਸਾਨਾਂ ਦੇ ਖਿਲਾਫ਼ ਕੰਮ ਕੀਤਾ। ਮਨਪ੍ਰੀਤ ਇਯਾਲੀ ਨੇ ਪਾਰਟੀ ਲੀਡਰਸ਼ਿਪ ‘ਤੇ ਵੀ ਸਵਾਲ ਚੁੱਕੇ ਸਨ, ਉਨ੍ਹਾਂ ਨੇ ਇਸ਼ਾਰਿਆਂ-ਇਸ਼ਾਰਿਆਂ ਵਿੱਚ ਸੁਖਬੀਰ ਬਾਦਲ ਨੂੰ ਪਾਰਟੀ ਦੇ ਅਹੁਦੇ ਤੋਂ ਹੱਟਣ ਦੇ ਲਈ ਕਿਹਾ ਸੀ । ਇਸ ਤੋਂ ਬਾਅਦ ਜਗਮੀਤ ਬਰਾੜ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਵੀ ਸੁਖਬੀਰ ਬਾਦਲ ਨਾਲ ਪਾਰਟੀ ਲੀਡਰਸ਼ਿਪ ਨੂੰ ਲੈ ਕੇ ਸਿੱਧੇ ਹੋ ਗਏ ।

ਜਗਮੀਤ ਬਰਾੜ ਤੇ ਚੰਦੂਮਾਜਰਾ ਦੇ ਬਾਗੀ ਸੁਰ

ਜਗਮੀਤ ਬਰਾੜ ਨੇ ਪਾਰਟੀ ਦੇ ਸਾਰੇ ਅਹੁਦੇਦਾਰਾਂ ਤੋਂ ਅਸਤੀਫ਼ੇ ਲੈਣ ਦੀ ਮੰਗ ਕੀਤੀ ਸੀ ਜਿਸ ਨੂੰ ਸੁਖਬੀਰ ਬਾਦਲ ਨੇ ਮੰਨ ਲਿਆ ਅਤੇ ਪਾਰਟੀ ਪ੍ਰਧਾਨ ਦੇ ਅਹੁਦੇ ਨੂੰ ਛੱਡ ਕੇ ਸਾਰੀਆਂ ਇਕਾਇਆਂ ਨੂੰ ਭੰਗ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਬਰਾੜ ਨੇ ਇੱਕ ਪਰਿਵਾਰ ਇੱਕ ਟਿਕਟ ਦਾ ਮੁੱਦਾ ਚੁੱਕ ਕੇ ਸਿੱਧੀ-ਸਿੱਧੀ ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ। ਬਰਾੜ ਨੇ ਸੁਖਦੇਵ ਸਿੰਘ ਢੀਂਡਸਾ,ਸੁਖਦੇਵ ਸਿੰਘ ਭੌਰ,ਰਵੀ ਇੰਦਰ ਸਿੰਘ,ਮਨਜੀਤ ਜੀਕੇ, ਪਰਮਜੀਤ ਸਿੰਘ ਸਰਨਾ ਅਤੇ ਹੋਰ ਟਕਸਾਲੀ ਆਗੂਆਂ ਨੂੰ ਮੁੜ ਤੋਂ ਪਾਰਟੀ ਵਿੱਚ ਸ਼ਾਮਲ ਕਰਵਾਉਣ ਦੀ ਸਿਫਾਰਿਸ਼ ਕੀਤੀ । ਇਹ ਮੰਗ ਵੀ ਜਗਮੀਤ ਬਰਾੜ ਦੀ ਸੁਖਬੀਰ ਬਾਦਲ ਨੂੰ ਘੇਰਨ ਦੀ ਰਣਨੀਤੀ ਦਾ ਹਿੱਸਾ ਸੀ। ਉਨ੍ਹਾਂ ਨੇ ਆਨੰਦਪੁਰ ਸਾਹਿਬ ਦੇ ਮਤੇ ਨੂੰ ਲਾਗੂ ਕਰਵਾਉਣ ਦਾ ਮੁੱਦਾ ਵੀ ਚੁੱਕਿਆ। ਉਧਰ ਚੰਦੂਮਾਜਰਾ ਨੇ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਜਾਰੀ ਝੂੰਦਾਂ ਰਿਪੋਰਟ ਨੂੰ ਸਿੱਧੇ ਕੋਰ ਕਮੇਟੀ ਦੇ ਸਾਹਮਣੇ ਪੇਸ਼ ਕਰਨ ਨੂੰ ਲੈ ਕੇ ਗੰਭੀਰ ਸਵਾਲ ਵੀ ਚੁੱਕੇ। ਉਨ੍ਹਾਂ ਨੂੰ ਵੀ ਸੁਖਬੀਰ ਬਾਦਲ ਮਨਾਉਣ ਦੇ ਲਈ ਘਰ ਗਏ ਸਨ ਪਰ ਕੋਈ ਫਾਇਦਾ ਨਹੀਂ ਹੋਇਆ। ਇਸ ਤੋਂ ਇਲਾਵਾ ਅਕਾਲੀ ਦਲ ਦੀ ਫਤਿਹਗੜ੍ਹ ਸਾਹਿਬ ਇਕਾਈ ਵੱਲੋਂ ਸੁਖਬੀਰ ਬਾਦਲ ਨੂੰ ਹਟਾਉਣ ਦੀ ਮੰਗ ਵੀ ਉਨ੍ਹਾਂ ਲਈ ਵੱਡੀ ਸਿਰਦਰਦੀ ਬਣ ਗਈ ਹੈ,ਪਾਰਟੀ ਵਿੱਚ ਸੁਖਬੀਰ ਬਾਦਲ ਖਿਲਾਫ਼ ਵਧ ਰਿਹਾ ਰੋਸ ਉਨ੍ਹਾਂ ਦੇ ਸਿਆਸੀ ਭਵਿੱਖ ‘ਤੇ ਕਈ ਸਵਾਲ ਖੜੇ ਕਰ ਰਿਹਾ ਹੈ।

Exit mobile version