Punjab

MP ਸਿਮਰਨਜੀਤ ਸਿੰਘ ਮਾਨ ਤੋਂ ਬਾਅਦ ਪੁਲਿਸ ਨੇ ਇਸ ਕਿਸਾਨ ਆਗੂ ਨੂੰ ਕੀਤਾ ਹਾਊਸ ਅਰੈਸਟ…

After MP Simranjit Singh Maan, the police put this farmer leader under house arrest...

ਮਾਨਸਾ : ਸੰਗਰੂਰ ਦੇ ਐੱਮਪੀ ਸਿਮਰਜੀਤ ਸਿੰਘ ਮਾਨ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਸ਼ਨੀਵਾਰ ਸਵੇਰੇ ਪੰਜਾਬ ਕਿਸਾਨ ਯੂਨੀਅਨ ਦੇ ਸੂਬੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੂੰ ਹਾਊਸ ਅਰੈਸਟ ਕਰ ਲਿਆ ਹੈ। ਜਾਣਕਾਰੀ ਮੁਤਾਬਕ ਰੁਲਦੂ ਸਿੰਘ ਮਾਨਸਾ ਨੂੰ ਮਾਨਸਾ ਵਿਕੇ ਉਨ੍ਹਾਂ ਦੇ ਘਰ ਵਿੱਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ। ਉਨ੍ਹਾਂ ਦੇ ਘਰ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ,ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ,ਕਿਸੇ ਨੂੰ ਅੰਦਰ ਅਤੇ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ।

ਦਰਅਸਲ ਕਿਸਾਨ ਆਗੂਆਂ ਨੇ ਭਾਨਾ ਸਿੱਧੂ ਦੇ ਹੱਕ ਵਿੱਚ ਲੜਨ ਦਾ ਐਲਾਨ ਕੀਤਾ ਸੀ। ਅੱਜ ਸੰਗਰੂਰ ਵਿੱਚ 15 ਦੇ ਕਰੀਬ ਕਿਸਾਨ ਜਥੇਬੰਦੀਆਂ ਮੁੱਖ ਮੰਤਰੀ ਹਾਊਸ ਪਹੁੰਚਣ ਜਾ ਰਹੀਆਂ ਹਨ। ਜਿਸ ਵਿੱਚ ਨੌਜਵਾਨ ਕਿਸਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਹਨ। ਪਰ ਸਵੇਰ ਤੋਂ ਹੀ ਪੁਲਿਸ ਨੇ ਸੰਗਰੂਰ ਦੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਘਰਾਂ ਵਿੱਚ ਹੀ ਬੰਦ ਕਰ ਦਿੱਤਾ ਹੈ।

ਜਿਸ ਤੋਂ ਬਾਅਦ ਪੰਜਾਬ ਕਿਸਾਨ ਯੂਨੀਅਨ ਦੇ ਸੂਬੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਪੰਜਾਬ ਸਰਕਾਰ ‘ਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਫਰੀਦਕੋਟ ਵਿੱਚ ਹੋਰ ਸਾਥੀਆਂ ਨੂੰ ਵੀ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।  ਉਨਾਂ ਨੇ ਕਿਹਾ ਕਿ ਸਰਕਾਰ ਨੂੰ ਆਪਣੀ ਧੱਕੇਸ਼ਾਹੀ ਬੰਦ ਕਰ ਦੇਣੀ ਚਾਹੀਦੀ ਹੈ ਅਤੇ ਭਾਨਾ ਸਿੱਧੂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਭਾਨਾ ਸਿੱਧੂ ਸਮੇਤ ਉਨ੍ਹਾਂ ਬੁੱਧੀਜੀਵੀਆਂ ਅਤੇ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰ ਦੇਣਾ ਚਾਹੀਦਾ ਹੈ ਜਿਨ੍ਹਾਂ ਨੂੰ ਕੇਂਦਰ ਸਰਕਾਰ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚੇਤਾਨਵੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਭਾਨੇ ਸਿੱਧੂ ਨੂੰ ਰਿਹਾਏ ਨਹੀਂ ਕੀਤਾ ਤਾਂ ਅੰਦੋਲਨ ਹੋਰ ਤੇਜ਼ ਹੋਵੇਗਾ। ਇਸਦੇ ਨਾਲ ਉਨ੍ਹਾਂ ਨੇ ਨੌਜਵਾਨਾਂ ਨੂੰ ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਕਰਨ ਦੀ ਅਪੀਲ ਕੀਤੀ।

ਦੱਸ ਦਈਏ ਕਿ 1 ਫਰਵਰੀ ਨੂੰ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਨ ਨੂੰ ਇਸੇ ਕਾਰਨਾਮੇ ਲਈ ਨਜ਼ਰਬੰਦ ਕਰ ਦਿੱਤਾ ਗਿਆ ਸੀ, ਜਿਸ ਦਾ ਵਿਰੋਧੀ ਪਾਰਟੀਆਂ ਨੇ ਵੀ ਖੁੱਲ੍ਹ ਕੇ ਵਿਰੋਧ ਕੀਤਾ ਸੀ। ਭਾਨਾ ਸਿੱਧੂ ਨੂੰ 26 ਜਨਵਰੀ ਨੂੰ ਜ਼ਮਾਨਤ ਮਿਲ ਗਈ ਸੀ। ਪਰ ਉਸ ਵਿਰੁੱਧ ਪਟਿਆਲਾ ਵਿੱਚ ਇੱਕ ਹੋਰ ਕੇਸ ਦਰਜ ਕਰਕੇ ਉਸ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਸਦਰ ਪਟਿਆਲਾ ਦੀ ਪੁਲੀਸ ਨੇ ਸਿੱਧੂ ਖ਼ਿਲਾਫ਼ ਧਾਰਾ 379ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕੀਤਾ ਹੈ।