‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਅਤੇ ਨੌਜਵਾਨਾਂ ਵੱਲੋਂ ਅਦਾਕਾਰ ਅਕਸ਼ੈ ਕੁਮਾਰ ਦਾ ਵਿਰੋਧ ਲਗਾਤਾਰ ਕੀਤਾ ਜਾ ਰਿਹਾ ਹੈ। ਅਕਸ਼ੈ ਕੁਮਾਰ ਦੀ ਨਵੀਂ ਫਿਲਮ ‘ਬੈੱਲਬਾਟਮ’ ਦਾ ਲੁਧਿਆਣਾ ਵਿੱਚ ਵੀ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਲੁਧਿਆਣਾ ਦੇ ਪਵੀਲੀਅਨ ਮਾਲ ਵਿੱਚ ਅਕਸ਼ੈ ਕੁਮਾਰ ਦੀ ਲੱਗੀ ਫ਼ਿਲਮ ਦਾ ਵਿਰੋਧ ਕਰਨ ਲਈ ਕਿਸਾਨ ਸਮਰਥਕ ਅਤੇ ਨੌਜਵਾਨ ਪਹੁੰਚੇ, ਜਿਨ੍ਹਾਂ ਨੇ ਫਿਲਮ ਬੈਨ ਕਰਨ ਦੀ ਮੰਗ ਕੀਤੀ ਅਤੇ ਦੋ ਦਿਨਾਂ ਦਾ ਅਲਟੀਮੇਟਮ ਦੇ ਕੇ ਕਿਹਾ ਕਿ ਜੇਕਰ ਫਿਲਮ ਉੱਤੇ ਪਾਬੰਦੀ ਨਹੀਂ ਲਗਾਈ ਗਈ ਤਾਂ ਉਹ ਇਸ ਦਾ ਜ਼ੋਰਦਾਰ ਵਿਰੋਧ ਕਰਨਗੇ, ਜਿਸ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਇਸ ਮੌਕੇ ਪੁਲਿਸ ਫੋਰਸ ਵੀ ਮੌਕੇ ਉੱਤੇ ਮੌਜੂਦ ਰਹੀ। ਇਸ ਤੋਂ ਪਹਿਲਾਂ ਪਟਿਆਲਾ ਵਿੱਚ ਵੀ ਨੌਜਵਾਨਾਂ ਵੱਲੋਂ ਇਸ ਫਿਲਮ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ।
View Comments