ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨੂੰ ਲੈ ਕੇ ਦੋਹਾਂ ਰਾਜਾਂ ਵਿੱਚ ਸਮੇਂ ਸਮੇਂ’ਤੇ ਵਿਵਾਦ ਖੜ੍ਹਾ ਹੁੰਦਾ ਰਹਿੰਦਾ ਹੈ। ਦੋਵੇਂ ਸੂਬੇ ਚੰਡੀਗੜ੍ਹ ਤੇ ਆਪੋ-ਆਪਣਾ ਹੱਕ ਜਤਾਉਂਦੇ ਆ ਰਹੇ ਹਨ। ਇਸੇ ਦਰਮਿਆਨ ਹੁਣ ਹਿਮਾਚਲ ਪ੍ਰਦੇਸ਼ ਨੇ ਚੰਡੀਗੜ੍ਹ ‘ਤੇ ਆਪਣਾ ਹੱਕ ਜਤਾਇਆ ਹੈ।
ਹਿਮਾਚਲ ਪ੍ਰਦੇਸ਼ ਦੇ ਡਿਪਟੀ ਸੀਐੱਮ ਮੁਕੇਸ਼ ਅਗਨੀਹੋਤਰੀ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦਾ ਵੀ ਚੰਡੀਗੜ੍ਹ ’ਤੇ ਹੱਕ ਬਣਦਾ ਹੈ ਤੇ ਇਸਦਾ ਇਸ ਸ਼ਹਿਰ ਵਿਚ 7.19 ਫੀਸਦੀ ਹਿੱਸਾ ਬਣਦਾ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਹਿਸਾਬ ਨਾਲ ਮੁਲਾਜ਼ਮਾਂ ਤੇ ਜਾਇਦਾਦਾਂ ’ਤੇ ਹਿਮਾਚਲ ਪ੍ਰਦੇਸ਼ ਦਾ ਹੱਕ ਬਣਦਾ ਹੈ। ਉਹਨਾਂ ਕਿਹਾ ਕਿ ਅਸੀਂ ਇਸਦੀ ਕਾਨੂੰਨੀ ਲੜਾਈ ਲੜਨ ਵਾਸਤੇ ਤਿਆਰ ਹਾਂ। ਉਹਨਾਂ ਕਿਹਾ ਕਿ ਇਹ ਮਾਮਲਾ ਸੁਪਰੀਮ ਕੋਰਟ ਤੱਕ ਵੀ ਗਿਆ ਹੈ।
ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਚੰਡੀਗੜ੍ਹ ਨੂੰ ਲਾ ਕੇ ਆਪਸ ਵਿੱਚ ਭਿੜਦੇ ਰਹਿੰਦੇ ਹਨ। ਜਦਕਿ ਪੰਜਾਬ ਦਾ ਕਹਿਣਾ ਹੈ ਕਿ ਪੰਜਾਬ ਦੇ ਦਰਜਨਾਂ ਪਿੰਡ ਉਜਾੜ ਕੇ ਚੰਡੀਗੜ੍ਹ ਬਣਾਇਆ ਗਿਆ ਹੈ ਇਸ ਲਈ ਇਸ ‘ਤੇ ਪੰਜਾਬ ਦਾ ਹੱਕ ਹੈ।