‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਈ ਦਿਨ ਮਗਰੋ ਸਰਗਰਮ ਹੋਏ ਹਨ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੈਰਰਸਮਾ ਤੌਰ ‘ਤੇ ਕਾਂਗਰਸ ਪਾਰਟੀ ਦੇ ਕਾਰਜਕਾਰੀ ਪ੍ਰਧਾਨਾਂ ਅਤੇ ਆਗੂਆਂ ਨਾਲ ਮੀਟਿੰਗ ਕੀਤੀ। ਨਵਜੋਤ ਸਿੱਧੂ ਕਈ ਦਿਨ ਬਾਅਦ ਸਾਹਮਣੇ ਆਏ ਹਨ। ਉਨਾਂ ਨੇ ਐਗਜ਼ਿਟ ਪੋਲ ਤੋਂ ਪਹਿਲਾਂ ਪਾਰਟੀ ਦੇ ਆਗੂਆਂ ਤੋਂ ਫੀਡਬੈਕ ਹਾਸਲ ਕੀਤੀ। ਉਨ੍ਹਾਂ ਨੇ ਮੀਟਿੰਗ ਵਿੱਚ ਕਿਹਾ ਕਿ ਐਂਤਕੀ ਸਿਆਸੀ ਸਥਿਤੀ ਕਿੱਧਰੇ ਵੀ ਸ਼ਪਸ਼ਟ ਨਹੀਂ ਹੈ। ਸਿੱਧੂ ਨੇ ਇਹ ਦਾਅਵਾ ਕਰਦਿਆਂ ਕਿਹਾ ਕਿ ਬਿਕਰਮ ਮਜੀਠੀਆ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਚ ਤੀਜੇ ਨੰਬਰ ’ਤੇ ਆਉਣਗੇ। ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਵੋਟਾਂ ਮਗਰੋਂ ਪਹਿਲੀ ਗੈਰਰਸਮੀ ਗੱਲਬਾਤ ਮਗਰੋਂ ਵੀ ਬੀਬੀਐਮਬੀ ਬਾਰੇ ਹਾਲੇ ਤੱਕ ਆਪਣਾ ਪੱਖ ਸਪੱਸ਼ਟ ਨਹੀਂ ਕੀਤਾ ਹੈ ਜਦੋਂ ਕਿ ਬਾਕੀ ਰਾਜਸੀ ਧਿਰਾਂ ਨੇ ਇਸ ਮਾਮਲੇ ’ਤੇ ਸੰਘਰਸ਼ ਵਿੱਢਿਆ ਹੋਇਆ ਹੈ।